ਬਟਾਲਾ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਦਾ ਕਹਿਰ, ਆਟੋ ਸਮੇਤ ਕਈ ਵਾਹਨਾਂ ਨੂੰ ਮਾਰੀ ਟੱਕਰ, ਨਸ਼ੇ ‘ਚ ਧੁੱਤ ਡਰਾਈਵਰ ਨੇ ਮਚਾਇਆ ਹੰਗਾਮਾ

ਬਟਾਲਾ,1  ਅਗਸਤ ਅੰਮ੍ਰਿਤਸਰ ਦੇ ਬਟਾਲਾ ਰੋਡ ਸਥਿਤ ਜ਼ੋਡਿਅਕ ਸ਼ੋਰੂਮ ਨੇੜੇ ਪਿੱਲਰ ਨੰਬਰ 106 ਕੋਲ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਕਈ ਵਾਹਨਾਂ ਨੂੰ ਟੱਕਰ ਮਾਰਨ ਦਾ…

ਬਟਾਲਾ

ਬਟਾਲਾ,1  ਅਗਸਤ

ਅੰਮ੍ਰਿਤਸਰ ਦੇ ਬਟਾਲਾ ਰੋਡ ਸਥਿਤ ਜ਼ੋਡਿਅਕ ਸ਼ੋਰੂਮ ਨੇੜੇ ਪਿੱਲਰ ਨੰਬਰ 106 ਕੋਲ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਕਈ ਵਾਹਨਾਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਮੁਤਾਬਕ ਸਫ਼ੈਦ ਰੰਗ ਦੀ ਕਾਰ ਲਗਭਗ 100 ਤੋਂ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਆ ਰਹੀ ਸੀ। ਲੋਕਾਂ ਦਾ ਦੋਸ਼ ਹੈ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਉਸ ਨੇ ਸਭ ਤੋਂ ਪਹਿਲਾਂ ਇੱਕ ਆਟੋ ਨੂੰ ਜ਼ੋਰਦਾਰ ਟੱਕਰ ਮਾਰੀ।ਹਾਦਸੇ ਵਿੱਚ ਆਟੋ ਵਿੱਚ ਸਵਾਰ ਦੋ ਔਰਤਾਂ, ਇੱਕ ਬੱਚਾ ਅਤੇ ਡਰਾਈਵਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਸ ਤੋਂ ਬਾਅਦ ਕਾਰ ਨੇ 4 ਤੋਂ 5 ਹੋਰ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ। ਅੰਤ ਵਿੱਚ ਬੇਕਾਬੂ ਹੋਈ ਕਾਰ ਪਲਟ ਗਈ।ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਕਾਰ ਚਾਲਕ ਨੂੰ ਬਾਹਰ ਕੱਢਿਆ । ਦੋਸ਼ ਹੈ ਕਿ ਉਹ ਲੋਕਾਂ ਨਾਲ ਗਾਲੀ-ਗਲੋਚ ਕਰਨ ਲੱਗ  ਪਿਆ।

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਡਰਾਈਵਰ ਨੇ ਕਾਫ਼ੀ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਹਾਲਾਂਕਿ, ਇਸ ਦੀ ਅਧਿਕਾਰਕ ਪੁਸ਼ਟੀ ਹਾਲੇ ਨਹੀਂ ਹੋਈ।ਉਧਰ, ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੱਡੀ ਦਾ ਪੰਜਾਬ ਸਰਕਾਰ ਨਾਲ ਸਬੰਧ ਹੋਣ ਜਾਂ ਡਰਾਈਵਰ ਦੇ ਨਸ਼ੇ ਵਿੱਚ ਹੋਣ ਸਬੰਧੀ ਕੋਈ ਵੀ ਨਤੀਜਾ ਜਾਂਚ ਪੂਰੀ ਹੋਣ ਤੋਂ ਪਹਿਲਾਂ ਨਹੀਂ ਕੱਢਿਆ ਜਾ ਸਕਦਾ।ਪੁਲਿਸ ਵੱਲੋਂ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *