ਫਿਰੋਜ਼ਪੁਰ (ਬਿਊਰੋ)- ਕੋਲਕਾਤਾ (Calcutta) ਵਿਚ ਐੱਸ.ਟੀ.ਐੱਫ. (STF) ਅਤੇ ਪੰਜਾਬ ਪੁਲਿਸ (Punjab Police) ਦੇ ਸਾਂਝੇ ਆਪ੍ਰੇਸ਼ਨ ਜੈਕ ਰਾਹੀਂ ਕੀਤੇ ਗਏ ਗੈਂਗਸਟਰ ਜੈਪਾਲ ਭੁੱਲਰ (Gangster jaipal Bhullar) ਅਤੇ ਜਸਪ੍ਰੀਤ ਜੱਸੀ (Jaspreet jassi) ਦੇ ਐਨਕਾਉਂਟਰ (Encounter) ਤੋਂ ਬਾਅਦ ਜੈਪਾਲ ਦੇ ਪਰਿਵਾਰ ਨੇ ਮ੍ਰਿਤਕ ਦੇਹ ਦੀ ਪੋਸਟ ਮਾਰਟਮ (Postmortem) ਕਰਵਾਉਣ ਦੀ ਮੰਗ ਕੀਤੀ ਸੀ। ਜੈਪਾਲ ਭੁੱਲਰ ਦੇ ਪਿਤਾ ਦਾ ਦੋਸ਼ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਤਸੀਹੇ ਦੇ ਕੇ ਮਾਰਿਆ ਗਿਆ ਹੈ ਅਤੇ ਉਸ ਦੀਆਂ ਪਸਲੀਆਂ ਟੁੱਟੀਆਂ ਹੋਈਆਂ ਸਨ।
ਇਹ ਵੀ ਪੜ੍ਹੋ- ਦੇਸ਼ ਨੂੰ ਮਿਲੀ ਤੀਜੀ ਕੋਰੋਨਾ ਵੈਕਸੀਨ ਸਪੁਤਨਿਕ-ਵੀ, ਹੁਣ ਨਹੀਂ ਆਵੇਗੀ ਕਮੀ
ਇਸ ਲਈ ਮੇਰੇ ਪੁੱਤ ਦਾ ਪੋਸਟਮਾਰਟਮ ਕਰਵਾਇਆ ਜਾਵੇ ਤਾਂ ਜੋ ਸੱਚ ਸਾਹਮਣੇ ਲਿਆਂਦਾ ਜਾ ਸਕੇ। ਹੁਣ ਜੈਪਾਲ ਭੁੱਲਰ ਦੇ ਪਿਤਾ ਨੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦੂਸਰੇ ਰਾਜ ਦਾ ਮਾਮਲਾ ਹੋਣ ਦਾ ਹਵਾਲਾ ਦੇ ਕੇ ਰੱਦ ਕਰਨ ਤੋਂ ਬਾਅਦ ਜੈਪਾਲ ਭੁੱਲਰ ਦਾ ਪਰਿਵਾਰ ਸੁਪਰੀਮ ਕੋਰਟ ਦਾ ਰੁੱਖ ਕਰੇਗਾ। ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਉਹ ਆਪਣੇ ਪੁੱਤਰ ਨੂੰ ਟਾਰਚਰ ਕਰਕੇ ਮਾਰੇ ਜਾਣ ਦਾ ਇਨਸਾਫ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ- ਨੇਪਾਲ ਵਿਚ ਆਏ ਭਿਆਨਕ ਹੜ੍ਹ ਕਾਰਣ 7 ਲੋਕਾਂ ਦੀ ਮੌਤ
ਦੱਸ ਦਈਏ ਕਿ 9 ਜੂਨ ਨੂੰ ਗੈਂਗਸਟਰ ਜੈਪਾਲ ਭੁੱਲਰ ਦਾ ਕੋਲਕਾਤਾ ਵਿੱਚ ਪੰਜਾਬ ਪੁਲਿਸ ਦੀ ਓਕੂ ਤੇ ਐਸਟੀਐਫ ਕੋਲਕਾਤਾ ਵੱਲੋਂ ਐਨਕਾਉਂਟਰ ਕਰ ਦਿੱਤਾ ਸੀ। ਉਸ ਤੋਂ ਬਾਅਦ 12 ਜੂਨ ਨੂੰ ਜੈਪਾਲ ਦੀ ਮ੍ਰਿਤਕ ਦੇਹ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਉਸ ਦੇ ਘਰ ਲਿਆਂਦੀ ਗਈ ਸੀ। ਗੈਂਗਸਟਰ ਦੇ ਪਿਤਾ ਨੇ ਲਾਸ਼ ਦੀ ਮੁੜ ਵੀਡੀਓਗ੍ਰਾਫੀ ਕਰਵਾ ਕੇ ਪੋਸਟ ਮਾਰਟਮ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤੱਕ ਲਾਸ਼ ਦਾ ਦੁਬਾਰਾ ਪੋਸਟ ਮਾਰਟਮ ਨਹੀਂ ਕਰਵਾਇਆ ਜਾਂਦਾ ਉਦੋਂ ਤੱਕ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ। ਜੈਪਾਲ ਦੇ ਪਿਤਾ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਨੇ ਇਸ ਸਬੰਧੀ ਜ਼ਿਲ੍ਹਾ ਬਠਿੰਡਾ ਪ੍ਰਸ਼ਾਸਨ ਨੂੰ ਲਿਖਤੀ ਪੱਤਰ ਵੀ ਦਿੱਤਾ ਸੀ।




