PSEB : 8ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, Result ਅੱਜ, ਇਸ ਤਰੀਕ ਨੂੰ ਇੱਥੇ ਕੀਤਾ ਜਾ ਸਕੇਗਾ ਚੈਕ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਕੂਲਾਂ ਦੇ ਵਿਦਿਆਰਥੀ ਤਿਆਰੀ ਖਿੱਚ ਲੈਣ। ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਮੰਗਲਵਾਰ ਮਤਲਬ ਕਿ ਅੱਜ…

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਕੂਲਾਂ ਦੇ ਵਿਦਿਆਰਥੀ ਤਿਆਰੀ ਖਿੱਚ ਲੈਣ। ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਮੰਗਲਵਾਰ ਮਤਲਬ ਕਿ ਅੱਜ ਐਲਾਨਿਆ ਜਾਵੇਗਾ। ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਜਮਾਤਾਂ ਦਾ ਨਤੀਜਾ ਤਿਆਰ ਹੋ ਚੁੱਕਾ ਹੈ ਤੇ ਇਸ ਦਾ ਅੱਜ ਐਲਾਨ ਕੀਤਾ ਜਾਣਾ ਬਾਕੀ ਹੈ। ਇਹ ਨਤੀਜਾ ਅੱਜ ਮੀਡੀਆ ਲਈ ਐਲਾਨ ਦਿੱਤਾ ਜਾਵੇਗਾ ਤੇ ਮੈਰਿਟ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਪਰ ਆਮ ਜਨਤਾ ਲਈ ਇਹ ਨਤੀਜਾ ਇੱਕ ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ ਨਤੀਜਿਆਂ ਦਾ ਐਲਾਨ ਸ਼ਾਮ 4 ਵਜੇ ਕੀਤਾ ਜਾਵੇਗਾ, ਜਦੋਂ ਕਿ ਵਿਦਿਆਰਥੀ ਇਸ ਨੂੰ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਦੇਖ ਸਕਣਗੇ। ਦੱਸਣਯੋਗ ਹੈ ਕਿ 8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਹੋਈ ਸੀ। ਇਸ ਦੇ ਨਾਲ ਹੀ 5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ। ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਆਪਣੇ ਨਤੀਜੇ ਚੈਕ ਕਰ ਸਕਦੇ ਹਨ।

Leave a Reply

Your email address will not be published. Required fields are marked *