ਮੁਹਾਲੀ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਐਸਐਸਪੀ ਵਜੋਂ ਤਾਇਨਾਤ IPS ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕਾ ਬੱਚੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਚੀ ਦੀ ਮੌਤ ਗਲੇ ਵਿੱਚ ਖਾਣਾ ਫਸਣ ਕਾਰਨ ਹੋਈ ਦੱਸੀ ਜਾ ਰਹੀ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ SSP ਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ SSP ਹਨ।
IPS ਜੋੜੇ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਬੱਚੀ ਨੇ ਕੁਝ ਖਾ ਲਿਆ ਸੀ, ਜੋ ਉਸ ਦੇ ਗਲੇ ਵਿੱਚ ਫਸ ਗਿਆ। ਇਸ ਤੋਂ ਬਾਅਦ ਉਹ ਸਾਹ ਨਹੀਂ ਲੈ ਪਾ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
IPS ਜੋੜਾ ਮੁਹਾਲੀ ਵਿੱਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸਸਕਾਰ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰ ਸਕਦੇ ਹਨ।
ਪੰਜਾਬ ਵਿਚ ਤਾਇਨਾਤ SSP ਜੋੜੇ ਦੀ ਧੀ ਹੋਈ ਮੌ.ਤ, ਗਲੇ ਵਿਚ ਫਸ ਗਿਆ ਖਾਣਾ !
ਮੁਹਾਲੀ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਐਸਐਸਪੀ ਵਜੋਂ ਤਾਇਨਾਤ IPS ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕਾ ਬੱਚੀ ਦਾ…
