Tarn Taran firing : ਮਾਮੂਲੀ ਬਹਿਸ ਨੇ ਧਾਰਿਆ ਭਿਆਨਕ ਰੂਪ: ਰਸਤਾ ਮੰਗਣ ‘ਤੇ ਚੱਲੀਆਂ ਗੋਲੀਆਂ, 2 ਲੋਕਾਂ ਦੀ ਮੌਕੇ ‘ਤੇ ਹੀ ਮੌਤ

ਤਰਨਤਾਰਨ : ਤਰਨਤਾਰਨ ਵਿਖੇ ਰਸਤਾ ਦੇਣ ਦੇ ਮਾਮੂਲੀ ਝਗੜੇ ਨੇ ਭਿਆਨਕ ਰੂਪ ਧਾਰ ਲਿਆ। ਮਾਮੂਲੀ ਤਕਰਾਰ ਤੋਂ ਬਾਅਦ ਹੋਈ ਅੰਧਾਧੁੰਦ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ…

ਤਰਨਤਾਰਨ ਵਿਖੇ ਰਸਤਾ ਦੇਣ ਦੇ ਮਾਮੂਲੀ ਝਗੜੇ ਨੇ ਭਿਆਨਕ ਰੂਪ ਧਾਰ ਲਿਆ। ਮਾਮੂਲੀ ਤਕਰਾਰ ਤੋਂ ਬਾਅਦ ਹੋਈ ਅੰਧਾਧੁੰਦ ਗੋਲੀਬਾਰੀ ਵਿੱਚ ਦੋ ਵਿਅਕਤੀਆਂ

ਤਰਨਤਾਰਨ : ਤਰਨਤਾਰਨ ਵਿਖੇ ਰਸਤਾ ਦੇਣ ਦੇ ਮਾਮੂਲੀ ਝਗੜੇ ਨੇ ਭਿਆਨਕ ਰੂਪ ਧਾਰ ਲਿਆ। ਮਾਮੂਲੀ ਤਕਰਾਰ ਤੋਂ ਬਾਅਦ ਹੋਈ ਅੰਧਾਧੁੰਦ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਟਰੈਕਟਰ ਅਤੇ ਕਾਰ ਸਵਾਰਾਂ ਚ ਹੋਈ ਸੀ ਬਹਿਸ

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਟਰੈਕਟਰ ਚਾਲਕ ਅਤੇ ਕਾਰ ਸਵਾਰਾਂ ਵਿਚਕਾਰ ਸੜਕ ‘ਤੇ ਲੰਘਣ ਲਈ ਰਸਤਾ ਮੰਗਣ ਨੂੰ ਲੈ ਕੇ ਵਾਪਰੀ। ਦੇਖਦਿਆਂ ਹੀ ਦੇਖਦਿਆਂ ਦੋਵਾਂ ਧਿਰਾਂ ਵਿਚਾਲੇ ਹੋਈ ਜ਼ਬਾਨੀ ਤਕਰਾਰ ਹਿੰਸਕ ਝੜਪ ਵਿੱਚ ਬਦਲ ਗਈ। ਇਸ ਦੌਰਾਨ ਇੱਕ ਧਿਰ ਵੱਲੋਂ ਪਿਸਤੌਲ ਕੱਢ ਕੇ ਦੂਜੀ ਧਿਰ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਦੋ ਲੋਕਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਮੁਲਜ਼ਮ ਮੌਕੇ ਤੋਂ ਫ਼ਰਾਰ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਇਲਾਕੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Big action by Food Safety Department in Ludhiana: ਤਿਉਹਾਰੀ ਸੀਜ਼ਨ ਤੋਂ ਪਹਿਲਾਂ ਗੋਦਾਮ ‘ਤੇ ਛਾਪਾ; 3000 ਲੀਟਰ ਸ਼ੱਕੀ ਦੇਸੀ ਘਿਓ ਸੀਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *