ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਿਚ ਕਾਂਗਰਸ ਨੂੰ ਮੁੜ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ…

ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਿਚ ਕਾਂਗਰਸ ਨੂੰ ਮੁੜ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਗੋਲਡੀ ਸੰਗਰੂਰ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਣ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ।  ਅਸਤੀਫੇ ਦੀ ਕਾਪੀ ਗੋਲਡੀ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਸਾਂਝੀ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਗੋਲਡੀ ਨੇ ਆਖਿਆ ਹੈ ਕਿ ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿੱਜੀ ਤੌਰ ‘ਤੇ ਮੇਰੇ ਸਾਥੀ ਜਾਣਦੇ ਹਨ ਉਨ੍ਹਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।  

Leave a Reply

Your email address will not be published. Required fields are marked *