Prime Minister Narendra Modi ਨਾਲ ਮਿਲੇ ਪੰਜਾਬ ਦੇ ਰਾਜ ਸਭਾ ਮੈਂਬਰ: ਹਰਭਜਨ ਸਿੰਘ ਨੇ ਗੱਲਬਾਤ ਨੂੰ ਦੱਸਿਆ ਪ੍ਰੇਰਨਾਦਾਇਕ

ਦਿੱਲੀ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ‘ਭੱਜੀ’ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।…

Prime Minister Narendra Modi

ਦਿੱਲੀ : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ‘ਭੱਜੀ’ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਸ਼ੇਸ਼ ਤੌਰ ‘ਤੇ ਨਵੇਂ ਬਣੇ ਸੰਸਦ ਮੈਂਬਰਾਂ ਨਾਲ ਜਾਣ-ਪਛਾਣ ਕਰਨ ਅਤੇ ਉਨ੍ਹਾਂ ਨੂੰ ਸਮਝਣ ਦੇ ਮਕਸਦ ਨਾਲ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਿਸ ਸੁਲਝੇ ਹੋਏ ਅੰਦਾਜ਼ ਨਾਲ ਗੱਲਬਾਤ ਕਰਦੇ ਹਨ ਅਤੇ ਵੱਖ-ਵੱਖ ਮੁੱਦਿਆਂ ਨੂੰ ਗੰਭੀਰਤਾ ਨਾਲ ਸਮਝਦੇ ਹਨ, ਉਹ ਬਹੁਤ ਪ੍ਰਭਾਵਸ਼ਾਲੀ ਹੈ ਅਤੇ ਉਨ੍ਹਾਂ ਤੋਂ ਕਾਫ਼ੀ ਕੁਝ ਸਿੱਖਣ ਨੂੰ ਮਿਲਦਾ ਹੈ।

ਇਸ ਮੁਲਾਕਾਤ ਦੌਰਾਨ ਜਲੰਧਰ ਤੋਂ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੀ ਪ੍ਰਤੀਕ ਮੰਨੀ ਜਾਂਦੀ ‘ਫੁਲਕਾਰੀ’ ਭੇਟ ਕੀਤੀ। ਡਾ. ਮਿੱਤਲ ਨੇ ਕਿਹਾ ਕਿ ਇਹ ਕੇਵਲ ਇੱਕ ਰਸਮੀ ਤੋਹਫ਼ਾ ਨਹੀਂ ਸੀ, ਸਗੋਂ ਇਹ ਹਰ ਪੰਜਾਬੀ ਦੇ ਪਿਆਰ, ਸਤਿਕਾਰ ਅਤੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਨੁਮਾਇੰਦਗੀ ਕਰਦਾ ਸੀ।

ਮੁਲਾਕਾਤ ਤੋਂ ਬਾਅਦ ਆਪਣੇ ਭਾਵ ਪ੍ਰਗਟ ਕਰਦਿਆਂ ਡਾ. ਅਸ਼ੋਕ ਮਿੱਤਲ ਨੇ ਇਸ ਨੂੰ ਇੱਕ ਬਹੁਤ ਹੀ ਨਿਮਰਤਾ ਭਰਿਆ ਅਤੇ ਯਾਦਗਾਰੀ ਪਲ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰ ਨਿਰਮਾਣ ਅਤੇ ਜਨਤਕ ਸੇਵਾ ‘ਤੇ ਦਿੱਤੇ ਗਏ ਪ੍ਰੇਰਨਾਦਾਇਕ ਮਾਰਗਦਰਸ਼ਨ ਨੇ ਇਸ ਮੁਲਾਕਾਤ ਨੂੰ ਹੋਰ ਵੀ ਸਾਰਥਕ ਬਣਾ ਦਿੱਤਾ ਹੈ। ‘ਵਿਕਸਿਤ ਭਾਰਤ’ ਦੇ ਨਿਰਮਾਣ ਲਈ ਪ੍ਰਧਾਨ ਮੰਤਰੀ ਦਾ ਦ੍ਰਿਸ਼ਟੀਕੋਣ ਪੂਰੀ ਸਮਰਪਣ ਭਾਵਨਾ ਨਾਲ ਦੇਸ਼ ਅਤੇ ਜਨਤਾ ਦੀ ਸੇਵਾ ਕਰਨ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਚੰਡੀਗੜ੍ਹ ਅਦਾਲਤ ਵੱਲੋਂ ਅਦਾਕਾਰ ਸਲਮਾਨ ਖ਼ਾਨ ਅਤੇ ਅਲਵੀਰਾ ਖ਼ਾਨ ਨੂੰ ਸੰਮਨ ਜਾਰੀ: ‘ਬੀਇੰਗ ਹਿਊਮਨ’ ਜਵੈਲਰੀ ਨਾਲ ਜੁੜੇ ਧੋਖਾਧੜੀ ਮਾਮਲੇ ‘ਚ 5 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *