ਐੱਸ.ਏ.ਐੱਸ. ਨਗਰ (ਬਿਊਰੋ)- ਕੱਚੇ ਅਧਿਆਪਕ ਯੂਨੀਅਨ (Non-permanent teachers) ਦੀ ਸਕੱਤਰ ਸਕੂਲ ਸਿੱਖਿਆ ਨਾਲ ਚੰਡੀਗੜ੍ਹ ਵਿਖੇ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ਹੈ। ਸਿੱਖਿਆ ਸਕੱਤਰ ਵਲੋਂ 27 ਜੂਨ 2021 ਨੂੰ ਐਨ.ਟੀ .ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਹੋਣ ਵਾਲੀ ਪ੍ਰੀਖਿਆ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕੱਚੇ ਅਧਿਆਪਕ ਯੂਨੀਅਨ (Non-permanent teachers) ਵਲੋਂ ਬੀਤੇ ਦਿਨੀ ਰੈਗੂਲਰ (Regular) ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ (Secretary of Education) ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ (Government of Punjab) ਤੇ ਸਕੱਤਰ ਸਕੂਲ ਸਿੱਖਿਆ (Secretary School Education) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ (Sloganeering) ਕੀਤੀ ਜਾ ਰਹੀ ਹੈ। ਇਸ ਦੇ ਚਲਦੇ ਅੱਜ ਰੈਗੂਲਰ ਕਰਨ ਦੀ ਮੰਗ ਬਾਰੇ ਕੱਚੇ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਈ। ਇਸ ਤੋਂ ਬਾਅਦ ਸਿੱਖਿਆ ਸਕੱਤਰ ਨਾਲ ਵੀ ਮੀਟਿੰਗ ਹੋਈ।
Read this- ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕ
ਦੱਸਣਯੋਗ ਇਹ ਵੀ ਹੈ ਕਿ ਕੱਲ੍ਹ ਰਾਤ (Regular) ਰੈਗੂਲਰ ਕਰਨ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਸੈਂਕੜੇ ਕੱਚੇ ਅਧਿਆਪਕਾਂ ਨੇ ਸਾਰੀ ਰਾਤ ਗੇਟਾਂ ਅੱਗੇ ਗੁਜ਼ਾਰੀ। ਬੀਤੀ ਰਾਤ ਅਧਿਆਪਕਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਦੋਰਾਹਾ ਦੇ ਰੈਸਟ ਹਾਊਸ ਵਿਚ ਹੋਈ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਤੈਅ ਕੀਤੀ ਗਈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਅਤੇ ਸਿੱਖਿਆ ਸਕੱਤਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਹਿੱਸਾ ਲੈਣਗੇ।




