ਖੇਡ-ਖੇਡ ਵਿਚ ਬੱਚਿਆਂ ਨੇ ਘੁਮਾ ਦਿੱਤੀ ਟਰੈਕਟਰ ਦੀ ਚਾਬੀ, ਢਾਈ ਸਾਲਾ ਮਾਸੂਮ ਪਿਛਲੇ ਪਹੀਏ ਹੇਠ ਆਇਆ, ਮੌ.ਤ

ਲਾਲੜੂ ਵਿਖੇ ਦੁਖਦਾਈ ਘਟਨਾ ਵਾਪਰੀ ਹੈ। ਇਥੋਂ ਦੇ ਨਜ਼ਦੀਕੀ ਪਿੰਡ ਜੌਲਾਂ ਕਲਾਂ ’ਚ ਇੱਟਾਂ ਦੇ ਭੱਠੇ ’ਤੇ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਢਾਈ ਸਾਲਾ ਬੱਚੇ ਦੀ…

ਲਾਲੜੂ ਵਿਖੇ ਦੁਖਦਾਈ ਘਟਨਾ ਵਾਪਰੀ ਹੈ। ਇਥੋਂ ਦੇ ਨਜ਼ਦੀਕੀ ਪਿੰਡ ਜੌਲਾਂ ਕਲਾਂ ’ਚ ਇੱਟਾਂ ਦੇ ਭੱਠੇ ’ਤੇ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਢਾਈ ਸਾਲਾ ਬੱਚੇ ਦੀ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਸੂਰਜ ਵਜੋਂ ਹੋਈ ਹੈ। ਇਹ ਟਰੈਕਟਰ ਟਰਾਲੀ ਵੀ ਇੱਟਾਂ ਦੇ ਭੱਠੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਥੇ ਖੇਡ ਖੇਡ ਵਿਚ ਬੱਚਿਆਂ ਨੇ ਟਰੈਕਟਰ ਸਟਾਰਟ ਕਰ ਦਿੱਤਾ। ਬੱਚਿਆਂ ਨੇ ਟਰੈਕਟਰ ਦੀ ਚਾਬੀ ਨੂੰ ਘੁੰਮਾ ਕੇ ਟਰੈਕਟਰ ਚਲਾ ਦਿੱਤਾ ਤੇ ਹਾਦਸਾ ਵਾਪਰ ਗਿਆ।
ਜਾਣਕਾਰੀ ਮੁਤਾਬਕ ਭੱਠੇ ‘ਤੇ ਪ੍ਰਵਾਸੀ ਮਜ਼ਦੂਰ ਕੰਮ ਕਰ ਰਿਹਾ ਸੀ ਤੇ ਉਨ੍ਹਾਂ ਦਾ ਪੁੱਤ ਸੂਰਜ ਦੋ ਹੋਰ ਬੱਚਿਆਂ ਨਾਲ ਭੱਠੇ ਨੇੜੇ ਖੇਡ ਰਿਹਾ ਸੀ। ਭੱਠੇ ਦਾ ਮੁਨਸ਼ੀ ਰਾਮ ਨਿਵਾਸ ਟਰੈਕਟਰ ਟਰਾਲੀ ਖੜ੍ਹਾ ਕਰ ਕੇ ਚਾਬੀ ਵਿਚ ਹੀ ਛੱਡ ਕੇ ਕੰਮ ਲਈ ਅੰਦਰ ਚਲਾ ਗਿਆ ਸੀ।
ਖੇਡਦੇ ਹੋਏ ਦੋ ਬੱਚੇ ਟਰੈਕਟਰ ’ਤੇ ਚੜ੍ਹ ਗਏ ਅਤੇ ਸੀਟ ’ਤੇ ਬੈਠ ਗਏ। ਉਨ੍ਹਾਂ ਵਿੱਚੋਂ ਇਕ ਨੇ ਚਾਬੀ ਘੁੰਮਾ ਦਿੱਤੀ, ਜਿਸ ਨਾਲ ਟਰੈਕਟਰ ਸਟਾਰਟ ਹੋ ਗਿਆ। ਗੇਅਰ ਵਿੱਚ ਹੋਣ ਕਾਰਨ ਟਰੈਕਟਰ ਅੱਗੇ ਵਧਣ ਲੱਗਾ, ਜਿਸ ਕਾਰਨ ਟਰਾਲੀ ਦਾ ਪਿਛਲਾ ਪਹੀਆ ਹੇਠਾਂ ਖੇਡ ਰਹੇ ਸੂਰਜ ਦੇ ਸਿਰ ਉੱਤੋਂ ਦੀ ਲੰਘ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੱਚੇ ਦੀ ਲਾਸ਼ ਡੇਰਾਬੱਸੀ ਸਿਵਲ ਹਸਪਤਾਲ ’ਚ ਰਖਵਾਈ ਗਈ ਹੈ ਜਿਸ ਦਾ ਹਾਲੇ ਪੋਸਟਮਾਰਟਮ ਨਹੀਂ ਹੋ ਸਕਿਆ। 

Leave a Reply

Your email address will not be published. Required fields are marked *