Big relief for city residents: ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ, ਨਗਰ ਕੌਂਸਲ ਨੇ ਖਿੱਚੀ ਤਿਆਰੀ

ਗੁਰਦਾਸਪੁਰ : ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਅਵਾਰਾ ਕੁੱਤਿਆਂ ਦੇ ਆਤੰਕ ਤੋਂ ਲੋਕਾਂ ਨੂੰ ਜਲਦ ਹੀ ਛੁਟਕਾਰਾ ਮਿਲਣ ਵਾਲਾ ਹੈ। ਭਾਰਤ ਵਿਕਾਸ ਪਰਿਸ਼ਦ ਵੱਲੋਂ ਚੁੱਕੀ…

ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਅਵਾਰਾ ਕੁੱਤਿਆਂ ਦੇ ਆਤੰਕ ਤੋਂ ਲੋਕਾਂ ਨੂੰ ਜਲਦ ਹੀ ਛੁਟਕਾਰਾ ਮਿਲਣ ਵਾਲਾ ਹੈ। ਭਾਰਤ ਵਿਕਾਸ ਪਰਿਸ਼ਦ ਵੱਲੋਂ ਚੁੱਕੀ ਗਈ ਆਵਾਜ਼

ਗੁਰਦਾਸਪੁਰ : ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਅਵਾਰਾ ਕੁੱਤਿਆਂ ਦੇ ਆਤੰਕ ਤੋਂ ਲੋਕਾਂ ਨੂੰ ਜਲਦ ਹੀ ਛੁਟਕਾਰਾ ਮਿਲਣ ਵਾਲਾ ਹੈ। ਭਾਰਤ ਵਿਕਾਸ ਪਰਿਸ਼ਦ ਵੱਲੋਂ ਚੁੱਕੀ ਗਈ ਆਵਾਜ਼ ਤੋਂ ਬਾਅਦ ਨਗਰ ਕੌਂਸਲ ਨੇ ਇਸ ਗੰਭੀਰ ਮਸਲੇ ‘ਤੇ ਸਖ਼ਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ ਅਤੇ ਜਲਦ ਹੀ ਇਸ ਸਬੰਧੀ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਹੋ ਜਾਵੇਗਾ।

ਭਾਰਤ ਵਿਕਾਸ ਪਰਿਸ਼ਦ ਨੇ ਸੌਂਪਿਆ ਮੰਗ ਪੱਤਰ

ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤ ਵਿਕਾਸ ਪਰਿਸ਼ਦ ਦੀ ‘ਯੁਵਾ ਚੇਤਨਾ ਸ਼ਾਖਾ’ ਦੇ ਨੁਮਾਇੰਦਿਆਂ ਨੇ ਨਵ-ਨਿਯੁਕਤ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਿੱਥੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ ਗਈ, ਉੱਥੇ ਹੀ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਅਤੇ ਲੋਕਾਂ ਦੀ ਸੁਰੱਖਿਆ ਬਾਰੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਇੱਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ। ਸੰਸਥਾ ਦੇ ਪ੍ਰਧਾਨ ਸਮੀਰ ਅਬਰੋਲ ਨੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਕਿ ਇਹ ਅਵਾਰਾ ਕੁੱਤੇ ਹੁਣ ਤੱਕ ਕਈ ਮਾਸੂਮ ਬੱਚਿਆਂ ਅਤੇ ਰਾਹਗੀਰਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਝੁੰਡਾਂ ਵਿੱਚ ਘੁੰਮਦੇ ਇਹ ਕੁੱਤੇ ਹੋਰ ਵੀ ਜ਼ਿਆਦਾ ਹਮਲਾਵਰ ਅਤੇ ਖ਼ਤਰਨਾਕ ਸਾਬਤ ਹੋ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਨਗਰ ਕੌਂਸਲ ਨੇ ਤਿਆਰ ਕੀਤਾ ਮਾਸਟਰ ਪਲਾਨ

ਭਾਰਤ ਵਿਕਾਸ ਪਰਿਸ਼ਦ ਦੇ ਅਹੁਦੇਦਾਰਾਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਸੁਣਨ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਇਸ ਮਸਲੇ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਗਰ ਕੌਂਸਲ ਵੱਲੋਂ ਪਹਿਲਾਂ ਹੀ ਇੱਕ ‘ਮਾਸਟਰ ਪਲਾਨ’ ਤਿਆਰ ਕਰ ਲਿਆ ਗਿਆ ਹੈ ਅਤੇ ਹੁਣ ਇਸ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ।

ਸ਼ੁਰੂ ਹੋਵੇਗੀ ਨਸਬੰਦੀ ਮੁਹਿੰਮ

ਪ੍ਰਧਾਨ ਪਾਹੜਾ ਨੇ ਐਲਾਨ ਕੀਤਾ ਕਿ ਆਉਣ ਵਾਲੇ ਇੱਕ-ਦੋ ਦਿਨਾਂ ਦੇ ਅੰਦਰ ਹੀ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਨੂੰ ਫੜਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਸ ਮੁਹਿੰਮ ਤਹਿਤ ਫੜੇ ਗਏ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀ ਆਬਾਦੀ ਨੂੰ ਕੰਟਰੋਲ ਕੀਤਾ ਜਾ ਸਕੇ। ਇਸ ਦੇ ਨਾਲ ਹੀ ਇੱਕ ਵੱਡਾ ਕਦਮ ਚੁੱਕਦਿਆਂ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਜਿਹੜੇ ਕੁੱਤੇ ਸੁਭਾਅ ਤੋਂ ਜ਼ਿਆਦਾ ਹਮਲਾਵਰ ਜਾਂ ਖ਼ਤਰਨਾਕ ਪਾਏ ਜਾਣਗੇ, ਉਨ੍ਹਾਂ ਨੂੰ ਸੜਕਾਂ ‘ਤੇ ਛੱਡਣ ਦੀ ਬਜਾਏ ਤੁਰੰਤ ‘ਡੌਗ ਸ਼ੈਲਟਰ’ ਵਿੱਚ ਭੇਜਿਆ ਜਾਵੇਗਾ ਤਾਂ ਕਿ ਸ਼ਹਿਰ ਵਾਸੀਆਂ ਅਤੇ ਖਾਸ ਕਰਕੇ ਬੱਚਿਆਂ ਦਾ ਕੋਈ ਜਾਨੀ ਨੁਕਸਾਨ ਨਾ ਹੋ ਸਕੇ।

 ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਇਨਸਾਨੀਅਤ ਸ਼ਰਮਸਾਰ : ਸਕਾਰਪੀਓ ਗੱਡੀ ਬਣੀ ਅੱਗ ਦਾ ਗੋਲਾ, ਮਦਦ ਲਈ ਪੈਟਰੋਲ ਪੰਪ ਵਾਲਿਆਂ ਨੇ ਮੰਗੀ ਰਿਸ਼ਵਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *