ਸ਼ਾਹਕੋਟ : ਸ਼ਾਹਕੋਟ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ ਦਿਨੋਂ-ਦਿਨ ਵਧ ਰਹੀਆਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਂਦਿਆਂ ਸ਼ਾਹਕੋਟ ਪੁਲਿਸ ਨੇ ਇੱਕ ਅਹਿਮ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਟੂ-ਵ੍ਹੀਲਰ ਚੋਰੀ ਕਰਨ ਵਾਲੇ ਇੱਕ ਤਾਜ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ ਚਾਰ ਚੋਰੀ ਕੀਤੇ ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਹੈ, ਜਿਸ ਨਾਲ ਇਲਾਕੇ ਵਿੱਚ ਵਾਹਨ ਚੋਰੀ ਕਰਨ ਵਾਲੇ ਗਿਰੋਹ ਦਾ ਵੱਡਾ ਨੈੱਟਵਰਕ ਸਾਹਮਣੇ ਆਇਆ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸ਼ਾਹਕੋਟ ਨੇ ਪ੍ਰੈੱਸ ਨੂੰ ਦੱਸਿਆ ਕਿ ਫੜੇ ਗਏ ਦੋਵਾਂ ਆਰੋਪੀਆਂ ਦੀ ਪਛਾਣ ਗਗਨਦੀਪ ਉਰਫ਼ ਗਗਨ ਵਾਸੀ ਬੋਪਾਰਾਏ ਕਲਾਂ ਅਤੇ ਅਮਿਤ ਵਾਸੀ ਲੋਹੀਆਂ ਵਜੋਂ ਹੋਈ ਹੈ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਕੇ ਹੋਰ ਵੀ ਚੋਰੀ ਕੀਤੇ ਵਾਹਨ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਸਾਥੀਆਂ ਬਾਰੇ ਅਹਿਮ ਖੁਲਾਸੇ ਕੀਤੇ ਜਾ ਸਕਣ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


