ਬੱਸੀ ਪਠਾਣਾ : ਆਉਣ ਵਾਲੇ 15 ਅਗਸਤ ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਬੱਸੀ ਪਠਾਣਾ ਪੁਲਿਸ ਪੂਰੀ ਤਰ੍ਹਾਂ ਅਰਟ ਮੋਡ ਵਿੱਚ ਨਜ਼ਰ ਆ ਰਹੀ ਹੈ। ਡੀ.ਐੱਸ.ਪੀ. ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਮਾਰਗਾਂ ਉੱਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਮੌਕੇ ਐੱਸ.ਐੱਚ.ਓ. ਬੱਸੀ ਪਠਾਣਾ ਅਤੇ ਚੌਂਕੀ ਇੰਚਾਰਜ ਨੇ ਭਾਰੀ ਪੁਲਿਸ ਫੋਰਸ ਸਮੇਤ ਮੈਦਾਨ ਵਿੱਚ ਉੱਤਰ ਕੇ ਆਉਣ-ਜਾਣ ਵਾਲੇ ਹਰ ਛੋਟੇ-ਵੱਡੇ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਮੋਡੀਫਾਈ ਕੀਤੇ ਹੋਏ ਮੋਟਰਸਾਈਕਲਾਂ ਨੂੰ ਵਿਸ਼ੇਸ਼ ਤੌਰ ‘ਤੇ ਬੌਂਡ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਮੁਖੀ (SSP) ਸ਼ੁਭਮ ਅਗਰਵਾਲ ਦੀ ਯੋਗ ਅਗਵਾਈ ਹੇਠ ਸ਼ਹਿਰ ਦੀ ਅਮਨ-ਸ਼ਾਂਤੀ ਬਣਾਈ ਰੱਖਣ ਲਈ ਇਹ ਸੁਰੱਖਿਆ ਘੇਰਾ ਬਣਾਇਆ ਗਿਆ ਹੈ। ਉਨ੍ਹਾਂ ਹੁੱਲੜਬਾਜ਼ੀ ਕਰਨ ਵਾਲਿਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਅਤੇ ਰਾਸ਼ਟਰੀ ਦਿਹਾੜਿਆਂ ਦੌਰਾਨ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Big success of the police: ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, 4 ਮੋਟਰਸਾਈਕਲ ਅਤੇ ਸਕੂਟਰੀ ਬਰਾਮਦ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


