ਨਵਜੋਤ ਸਿੱਧੂ ਨੇ ਪਤਨੀ ਦੀ ਸਿਹਤ ਬਾਰੇ ਦਿੱਤੀ ਅਪਡੇਟ, ਬਿਕਰਮ ਮਜੀਠੀਆ ਨੇ ਪੋਸਟ ਪਾ ਆਖੀ ਇਹ ਗੱਲ 

ਭਾਰਤ ਦੇ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੂਝ ਰਹੀ ਹੈ। ਪਤੀ ਨਵਜੋਤ ਸਿੱਧੂ ਉਨ੍ਹਾਂ ਦੀ…

ਭਾਰਤ ਦੇ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੈਂਸਰ ਨਾਲ ਜੂਝ ਰਹੀ ਹੈ। ਪਤੀ ਨਵਜੋਤ ਸਿੱਧੂ ਉਨ੍ਹਾਂ ਦੀ ਸਿਹਤ ਬਾਰੇ ਸੋਸ਼ਲ ਮੀਡੀਆ ਉਤੇ ਅਪਡੇਟ ਦਿੰਦੇ ਰਹਿੰਦੇ ਹਨ। ਬੀਤੇ ਦਿਨੀਂ ਪਤਨੀ ਨਵਜੋਤ ਕੌਰ ਸਿੱਧੂ ਦੀ ਸਰਜਰੀ ਹੋਈ ਸੀ। 

ਹੁਣ ਸਿੱਧੂ ਨੇ ਪਤਨੀ ਦੀ ਘਰ ਵਾਪਸੀ ‘ਤੇ ਆਪਣੇ ‘ਐਕਸ’ ਅਕਾਊਂਟ ‘ਤੇ ਪੋਸਟ ਕਰ ਪਤਨੀ ਦੀ ਮੌਜੂਦਾ ਸਿਹਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਆਪਣੀ ਪੋਸਟ ‘ਚ ਲਿਖਿਆ, ‘ਉਨ੍ਹਾਂ ਦੇ 70 ਟਾਂਕੇ ਖੋਲ੍ਹ ਦਿੱਤੇ ਗਏ ਹਨ ਤੇ ਜ਼ਖ਼ਮ ਹੁਣ ਠੀਕ ਹੋ ਰਿਹਾ ਹੈ। 2.5 ਇੰਚ ਦੇ ਇਸ ਜ਼ਖ਼ਮ ‘ਤੇ ਡਾ. ਮਨਪ੍ਰੀਤ ਥਿੰਦ ਦੀ ਅਗਵਾਈ ‘ਚ ਰੋਜ਼ਾਨਾ ਮਰਹਮ-ਪੱਟੀ ਹੋਵੇਗੀ।” 
”ਅਗਲੇ ਇਲਾਜ ਲਈ ਜ਼ਰੂਰੀ ਰੇਡੀਏਸ਼ਨ ਥੈਰੇਪੀ ਤੋਂ ਪਹਿਲਾਂ ਜ਼ਖ਼ਮ ਦੇ ਪੂਰੀ ਤਰ੍ਹਾਂ ਠੀਕ ਹੋਣ ਦਾ ਇੰਤਜ਼ਾਰ ਕਰ ਰਹੇ ਹਾਂ। ਅਸੀਂ ਪੂਰੇ ਆਸਵੰਦ ਹਾਂ। ਉਮੀਦ ਹੈ ਕਿ 2 ਹਫ਼ਤੇ ‘ਚ ਪੂਰੀ ਰਿਕਵਰੀ ਤੋਂ ਬਾਅਦ ਯੋਜਨਾ ਮੁਤਾਬਕ ਰੇਡੀਏਸ਼ਨ ਥੈਰੇਪੀ ਸ਼ੁਰੂ ਹੋ ਜਾਵੇਗੀ।”
ਉਧਰ, ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਪਤਨੀ ਬਾਰੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਦੀ ਸਿਹਤਯਾਬੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਮਜੀਠੀਆ ਨੇ ਲਿਖਿਆ, ‘ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਕੀ ਭੈਣ ਜੀ ਡਾ.ਨਵਜੋਤ ਕੌਰ ਸਿੱਧੂ ਨੂੰ ਤੰਦਰੁਸਤੀ ਬਖਸ਼ਣ ਅਤੇ ਉਹ ਜਲਦੀ ਸਿਹਤਯਾਬ ਹੋਣ।’ 

Leave a Reply

Your email address will not be published. Required fields are marked *