Lok Sabha Elections : ਲੋਕ ਸਭਾ ਚੋਣਾਂ ਸਿਰ ਉਤੇ ਹਨ ਤੇ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਪਾਰਟੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸੀਨੀਅਰ ਆਗੂ ਸੋਨੀਆ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਪੰਜਾਬ ਦੇ ਉਮੀਦਵਾਰਾਂ ‘ਤੇ ਸਵਾਲ ਚੁੱਕੇ ਹਨ।
ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਦਲਬਦਲੂ ਤੇ ਆਪਣੀ ਭਰੋਸੇਯੋਗਤਾ ਗਵਾ ਚੁੱਕੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ 13 ਵਿੱਚੋਂ 12 ਉਮੀਦਵਾਰ ਆਪਣੀ ਭਰੋਸੇਯੋਗਤਾ ਗਵਾ ਚੁੱਕੇ ਹਨ। ਇਸ ਤੋਂ ਇਲਾਵਾ 12 ਵਿੱਚੋਂ 5 ਕਾਂਗਰਸੀ ਹਨ, ਬਾਕੀ 7 ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦੇਣ ਲਈ ਪਾਰਟੀ ਦੇ ਕਈ ਸੀਨੀਅਰ ਤੇ ਟਕਸਾਲੀ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਦੂਲੇ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਖ ਵੱਖ ਘੁਟਾਲਿਆਂ, ਮਾਫੀਆ, ਤਸਕਰੀ ਨਸ਼ਿਆਂ ਤੇ ਸ਼ਰਾਬ ਤਸਕਰੀ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ਨੂੰ ਟਿਕਟਾਂ ਦਿਤੀਆਂ ਸਨ ਜਿਸ ਕਾਰਨ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਅੱਜ ਹਾਸ਼ੀਏ ‘ਤੇ ਪਹੁੰਚ ਗਈ ਹੈ ਜਿਸ ਨੂੰ ਬਚਾਉਣ ਲਈ ਪੁਰਾਣੇ ਤੇ ਵਫ਼ਾਦਾਰ ਆਗੂਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਚੋਣਾਂ 2022 ਦੇ ਚੋਣ ਨਤੀਜਿਆਂ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਇਸ ਪੱਤਰ ਦੀ ਕਾਪੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਵੀ ਭੇਜੀ ਗਈ ਹੈ।
ਕਾਂਗਰਸ ਦਾ ਅੰਦਰੂਨੀ ਕਲੇਸ਼ : ਸ਼ਮਸ਼ੇਰ ਦੂਲੋ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਉਤੇ ਹੀ ਚੁੱਕੇ ਸਵਾਲ, ਹਾਈ ਕਮਾਨ ਨੂੰ ਭੇਜੀ ਚਿੱਠੀ
Lok Sabha Elections : ਲੋਕ ਸਭਾ ਚੋਣਾਂ ਸਿਰ ਉਤੇ ਹਨ ਤੇ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸ ਦੇ…
