ਪੰਜਾਬ ਦੇ ਫ਼ਿਰੋਜ਼ਪੁਰ ‘ਚ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਮੱਲਾਂਵਾਲ ਖਾਸ ਕਸਬੇ ਦੇ ਪਿੰਡ ਬੰਡਾਲਾ ਦੀ ਹੈ। ਹੁਣ ਇਸ ਹਾਦਸੇ ਦਾ ਲਾਈਵ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਕੁਝ ਲੋਕ ਮੁਲਜ਼ਮ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ।
ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਪਹਿਲਾਂ ਕਈ ਲੋਕਾਂ ਨੇ ਮੁਲਜ਼ਮ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਜ਼ਮੀਨ ਉਤੇ ਸੁੱਟ ਲਿਆ। ਇਸ ਤੋਂ ਬਾਅਦ ਤਲਵਾਰ ਨਾਲ ਵਾਰ ਕਰ ਕੇ ਮੁਲਜ਼ਮ ਨੂੰ ਮੌ.ਤ ਦੇ ਘਾਟ ਉਤਾਰ ਦਿੱਤਾ।
ਦਰਅਸਲ, ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ। ਜਾਣਕਾਰੀ ਅਨੁਸਾਰ ਬੀਤੇ ਦਿਨ ਦੁਪਹਿਰੋਂ ਬਾਅਦ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਪਿੰਡ ਤਲੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਨੂੰ ਆਸ-ਪਾਸ ਦੀ ਸੰਗਤ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਭੀੜ ਨੇ ਉਸ ਨੂੰ ਕੁੱਟ-ਕੁੱਟ ਮੌ.ਤ ਦੇ ਘਾਟ ਉਤਾਰ ਦਿੱਤਾ।
ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਬੇਅਦਬੀ, ਮੁਲਜ਼ਮ ਨੂੰ ਮੌਕੇ ਉਤੇ ਕਾਬੂ ਕਰ ਉਤਾਰਿਆ ਮੌਤ ਦੇ ਘਾਟ
ਪੰਜਾਬ ਦੇ ਫ਼ਿਰੋਜ਼ਪੁਰ ‘ਚ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਮੱਲਾਂਵਾਲ ਖਾਸ…
