Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-August-2026

Hukamnama Sri Darbar Sahib: ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ…

Hukamnama

Hukamnama Sri Darbar Sahib:

ਟੋਡੀ ਮਃ ੫ ॥

ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥

ਪੰਜਾਬੀ ਵਿਆਖਿਆ

ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ । ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ । ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ । (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ ।੧।ਹੇ ਨਾਨਕ! (ਆਖ—ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ । (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕੋ੍ਰੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ ।੨।੫।੨੪।

 

 

Leave a Reply

Your email address will not be published. Required fields are marked *