ਗੁਰਦਾਸਪੁਰ ਵਿਖੇ 80ਵੇਂ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਾਬਾ ਬੰਦਾ ਸਿੰਘ ਬਹਾਦਰ ਪਾਰਕ ਅਤੇ ਸ਼ਹੀਦੀ ਸਮਾਰਕ ਦਾ ਉਦਘਾਟਨ

ਗੁਰਦਾਸਪੁਰ : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਤੌਰ…

ਗੁਰਦਾਸਪੁਰ : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਪਾਰਕ ਅਤੇ ਦੇਸ਼ ਦੀ ਰਾਖੀ ਕਰਦਿਆਂ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਤਿਆਰ ਕੀਤੇ ਗਏ ਸ਼ਹੀਦੀ ਸਮਾਰਕ ਦਾ ਰਸਮੀ ਉਦਘਾਟਨ ਕੀਤਾ ਗਿਆ।

ਸ਼ਹੀਦ ਕੌਮ ਦਾ ਅਨਮੋਲ ਸਰਮਾਇਆ: ਡਾ. ਬਲਜੀਤ ਕੌਰ

ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦ ਸਾਡੀ ਕੌਮ ਦਾ ਅਸਲ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਵਿੱਚ ਸਾਹ ਲੈ ਰਹੇ ਹਾਂ ਅਤੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਟਰਸਟ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਸ਼ਹੀਦਾਂ ਦੀ ਯاد ਵਿੱਚ ਅਜਿਹੇ ਪਾਰਕ ਅਤੇ ਸਮਾਰਕ ਬਣਾਉਣਾ ਇੱਕ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਦੀ ਪ੍ਰੇਰਨਾ ਮਿਲਦੀ ਰਹੇਗੀ।

ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ

ਇਸ ਮੌਕੇ ਦੇਸ਼ ਅਤੇ ਸਮਾਜ ਲਈ ਜਾਨਾਂ ਵਾਰਨ ਵਾਲੇ ਵੀਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮੰਤਰੀ ਸਾਹਿਬਾ ਨੇ ਸ਼ਹੀਦ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਪ੍ਰੋਗਰਾਮ ਦੌਰਾਨ ਸ਼ਹੀਦ ਬਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 विजिलेंस ब्यूरो द्वारा जुलाई के दौरान रिश्वतखोरी के 14 मामलों में 14 व्यक्ति रंगे हाथों काबू

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *