ਮੋਰਿੰਡਾ ਵਿਖੇ ਆਜ਼ਾਦੀ ਦਿਹਾੜੇ ਮੌਕੇ ‘ਆਪ’ ਵੱਲੋਂ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ, ਚਾਰੇ ਪਾਸੇ ਛਾਇਆ ਦੇਸ਼ ਭਗਤੀ ਦਾ ਮਾਹੌਲ

ਮੋਰਿੰਡਾ  : ਦੇਸ਼ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਜਿੱਥੇ ਪੂਰੇ ਸੂਬੇ ਵਿੱਚ ਜਸ਼ਨਾਂ ਦਾ ਮਾਹੌਲ ਸੀ, ਉੱਥੇ ਹੀ ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਵੱਲੋਂ…

ਦੇਸ਼ ਦੇ ਆਜ਼ਾਦੀ ਦਿਵਸ ਦੇ ਮੌਕੇ 'ਤੇ ਜਿੱਥੇ ਪੂਰੇ ਸੂਬੇ ਵਿੱਚ ਜਸ਼ਨਾਂ ਦਾ ਮਾਹੌਲ ਸੀ, ਉੱਥੇ ਹੀ ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਸ਼ਾਨਦਾਰ ਤਿਰੰਗਾਦੇਸ਼ ਦੇ ਆਜ਼ਾਦੀ ਦਿਵਸ ਦੇ ਮੌਕੇ 'ਤੇ ਜਿੱਥੇ ਪੂਰੇ ਸੂਬੇ ਵਿੱਚ ਜਸ਼ਨਾਂ ਦਾ ਮਾਹੌਲ ਸੀ, ਉੱਥੇ ਹੀ ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਸ਼ਾਨਦਾਰ ਤਿਰੰਗਾ

ਮੋਰਿੰਡਾ  : ਦੇਸ਼ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਜਿੱਥੇ ਪੂਰੇ ਸੂਬੇ ਵਿੱਚ ਜਸ਼ਨਾਂ ਦਾ ਮਾਹੌਲ ਸੀ, ਉੱਥੇ ਹੀ ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਗਈ। ਇਸ ਯਾਤਰਾ ਨੇ ਸ਼ਹਿਰ ਵਿੱਚ ਹਰ ਪਾਸੇ ਦੇਸ਼ ਭਗਤੀ, ਏਕਤਾ ਅਤੇ ਰਾਸ਼ਟਰ ਪ੍ਰੇਮ ਦਾ ਅਨੋਖਾ ਜਜ਼ਬਾ ਪੈਦਾ ਕਰ ਦਿੱਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਯਾਤਰਾ ਦੇ ਪ੍ਰਬੰਧਕ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਪ੍ਰੋਫੈਸਰ ਬੀਰ ਦਵਿੰਦਰ ਸਿੰਘ ਬੱਲਾਂ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਇਹ ਅਨਮੋਲ ਆਜ਼ਾਦੀ ਦੇਸ਼ ਦੇ ਪ੍ਰਵਾਨਿਆਂ ਅਤੇ ਮਹਾਨ ਸ਼ਹੀਦਾਂ ਦੀਆਂ ਵੱਡੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਤਿਰੰਗਾ ਯਾਤਰਾਵਾਂ ਸਾਡੇ ਅੰਦਰ ਦੇਸ਼ ਭਗਤੀ ਅਤੇ ਆਪਸੀ ਪਿਆਰ ਦਾ ਸੁਨੇਹਾ ਮਜ਼ਬੂਤ ਕਰਦੀਆਂ ਹਨ।

ਤਿਰੰਗਾ ਯਾਤਰਾ ਨੂੰ ਰਵਾਨਾ ਕਰਨ ਸਮੇਂ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਹੋਰ ਅਮਰ ਸ਼ਹੀਦਾਂ ਦੇ ਬਲੀਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਨਹੀਂ ਰੱਖਦੀਆਂ, ਉਹ ਸਮੇਂ ਦੇ ਨਾਲ ਖ਼ਤਮ ਹੋ ਜਾਂਦੀਆਂ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਹਮੇਸ਼ਾ ਆਪਣੇ ਸ਼ਹੀਦਾਂ ਦੇ ਨਕਸ਼-ਏ-ਕਦਮ ‘ਤੇ ਚੱਲਣਾ ਚਾਹੀਦਾ ਹੈ।

ਅੰਤ ਵਿੱਚ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਆਓ ਸਾਰੇ ਰਲ-ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਸੁਪਨਿਆਂ ਮੁਤਾਬਕ ਇੱਕ ਖੁਸ਼ਹਾਲ ਅਤੇ ‘ਰੰਗਲਾ ਪੰਜਾਬ’ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਮੋਰਿੰਡਾ ਵਿਖੇ ਆਜ਼ਾਦੀ ਦਿਹਾੜੇ ਮੌਕੇ ‘ਆਪ’ ਵੱਲੋਂ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ, ਚਾਰੇ ਪਾਸੇ ਛਾਇਆ ਦੇਸ਼ ਭਗਤੀ ਦਾ ਮਾਹੌਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *