Big success of Bassi Pathana Police: ਨੌਜਵਾਨ ਦੇ ਕਤਲ ਮਾਮਲੇ ਵਿੱਚ ਇੱਕ ਮਹਿਲਾ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਬੱਸੀ ਪਠਾਣਾ: ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸ਼ਹਿਰ ਬੱਸੀ ਪਠਾਣਾ ਦੀ ਪੁਲਿਸ ਨੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ।…

ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸ਼ਹਿਰ ਬੱਸੀ ਪਠਾਣਾ ਦੀ ਪੁਲਿਸ ਨੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

ਬੱਸੀ ਪਠਾਣਾ: ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਸ਼ਹਿਰ ਬੱਸੀ ਪਠਾਣਾ ਦੀ ਪੁਲਿਸ ਨੇ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਕਤਲ ਦੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਅਤੇ ਇੱਕ ਮਹਿਲਾ ਸਮੇਤ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਸੀ ਪਠਾਣਾ ਦੇ ਐੱਸ.ਐੱਚ.ਓ. ਬਲਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੁਰਦਰਸ਼ਨ ਸਿੰਘ ਪੁੱਤਰ ਸਵਰਨ ਸਿੰਘ (ਵਾਸੀ ਪਿੰਡ ਸਿਲ, ਥਾਣਾ ਘੜੂਆਂ) ਦੇ 35 ਸਾਲਾ ਪੁੱਤਰ ਜਤਿੰਦਰ ਸਿੰਘ ਦਾ ਕਾਜਲ ਮਾਜਰਾ ਦੇ ਇਲਾਕੇ ਵਿੱਚ ਕਤਲ ਕਰ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਸੀ।

ਐੱਸ.ਐੱਚ.ਓ. ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਜਸਪ੍ਰੀਤ ਕੌਰ ਪਤਨੀ ਧਰਮਿੰਦਰ ਸਿੰਘ (ਵਾਸੀ ਪਿੰਡ ਸੇਲਾ), ਸੰਜੂ ਅਤੇ ਜਗਦੀਪ ਸਿੰਘ ਉਰਫ਼ ਜੱਗੂ ਪੁੱਤਰ ਸੁਰਜੀਤ ਸਿੰਘ ਸ਼ਾਮਲ ਸਨ। ਪੁਲਿਸ ਟੀਮਾਂ ਨੇ ਦੇਰ ਰਾਤ ਛਾਪੇਮਾਰੀ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਦਬੋਚ ਲਿਆ ਹੈ। ਫੜੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਸਕੇ।

ਪੁਲਿਸ ਵੱਲੋਂ ਮ੍ਰਿਤਕ ਜਤਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਖਨੋਰੀ ਗੁਰਦੁਆਰਾ ਸਾਹਿਬ ਪੁੱਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ: ਕਿਹਾ, ਹਰਿਆਣਾ ਵਿੱਚ ਡਿਟੇਨ ਕਰਨ ਦੀ ਕੀਤੀ ਗਈ ਕੋਸ਼ਿਸ਼

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *