ਮਾਨਸਾ ਦੇ ਸੀ.ਐੱਚ.ਸੀ. ਨੂੰ ਟਰੋਮਾ ਸੈਂਟਰ ਬਣਾਉਣ ਲਈ ਉੱਠੀ ਮੰਗ: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵੱਡਾ ਐਲਾਨ

ਮਾਨਸਾ: ਜ਼ਿਲ੍ਹਾ ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਸਥਿਤ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਨੂੰ ਟਰੋਮਾ ਸੈਂਟਰ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਆਸ-ਪਾਸ…

ਜ਼ਿਲ੍ਹਾ ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਸਥਿਤ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਨੂੰ ਟਰੋਮਾ ਸੈਂਟਰ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ

ਮਾਨਸਾ: ਜ਼ਿਲ੍ਹਾ ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਸਥਿਤ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਨੂੰ ਟਰੋਮਾ ਸੈਂਟਰ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਆਸ-ਪਾਸ ਦੇ 72 ਪਿੰਡਾਂ ਦੇ ਲੋਕਾਂ ਵੱਲੋਂ ਇੱਕ ਭਾਰੀ ਇਕੱਤਰਤਾ ਕੀਤੀ ਗਈ ਹੈ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇ। ਇਸ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਐਲਾਨ ਕੀਤਾ ਕਿ ਅਕਤੂਬਰ ਮਹੀਨੇ ਦੌਰਾਨ ਟੋਰਾਂਟੋ ਵਿੱਚ ਹੋਣ ਵਾਲੇ ਸਿੱਧੂ ਮੂਸੇਵਾਲਾ ਦੇ ਹੋਲੋਗਰਾਮ ਸ਼ੋਅ ਤੋਂ ਹੋਣ ਵਾਲੀ ਕਮਾਈ ਦਾ ਵੱਡਾ ਹਿੱਸਾ ਇਸ ਹਸਪਤਾਲ ਦੇ ਨਿਰਮਾਣ ਅਤੇ ਸੁਧਾਰ ਲਈ ਲਗਾਇਆ ਜਾਵੇਗਾ।

ਇਕੱਤਰਤਾ ਦੌਰਾਨ ਲੋਕਾਂ ਨੇ ਦੱਸਿਆ ਕਿ ਮਾਨਸਾ ਦਾ ਮੌਜੂਦਾ ਸਿਵਲ ਹਸਪਤਾਲ ਸ਼ਹਿਰ ਦੇ ਵਿਚਕਾਰ ਸਥਿਤ ਹੋਣ ਕਾਰਨ ਸੜਕ ਹਾਦਸਿਆਂ ਦੇ ਸ਼ਿਕਾਰ ਜ਼ਖ਼ਮੀਆਂ ਨੂੰ ਉੱਥੇ ਪਹੁੰਚਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਕਈ ਵਾਰ ਰਸਤੇ ਵਿੱਚ ਹੀ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਪਟਿਆਲਾ-ਬਠਿੰਡਾ ਮੁੱਖ ਮਾਰਗ ‘ਤੇ ਸਥਿਤ ਖਿਆਲਾ ਕਲਾਂ ਦੇ ਇਸ ਸੀ.ਐੱਚ.ਸੀ. ਕੋਲ ਕਰੀਬ 11 ਏਕੜ ਜ਼ਮੀਨ ਮੌਜੂਦ ਹੈ, ਜੋ ਟਰੋਮਾ ਸੈਂਟਰ ਬਣਾਉਣ ਲਈ ਬਹੁਤ ਉਚਿਤ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਮੰਗ ਨੂੰ ਪੂਰੀ ਤਰ੍ਹਾਂ ਜਾਇਜ਼ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਨੇਕ ਅਤੇ ਮਨੁੱਖਤਾ ਦੇ ਕਾਰਜ ਨੂੰ ਸਿਰੇ ਚੜ੍ਹਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜੇਕਰ ਇਸ ਹਸਪਤਾਲ ਨੂੰ ਬਣਾਉਣ ਲਈ ਐੱਨ.ਆਈ.ਆਰ. (NRI) ਭਰਾਵਾਂ ਜਾਂ ਲੋਕਾਂ ਤੋਂ ਸਹਿਯੋਗ ਮੰਗਣ ਦੀ ਵੀ ਲੋੜ ਪਈ, ਤਾਂ ਉਹ ਪਿੱਛੇ ਨਹੀਂ ਹਟਣਗੇ। ਇਸ ਮੌਕੇ ਕਮੇਟੀ ਮੈਂਬਰਾਂ ਅਤੇ ਇਲਾਕੇ ਦੇ ਹੋਰਨਾਂ ਆਗੂਆਂ ਨੇ ਵੀ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਇਸ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Terrible road accident : ਹਰਿਦੁਆਰ ਜਾ ਰਹੇ ਸ਼ਰਧਾਲੂਆਂ ਦਾ ਛੋਟਾ ਹਾਥੀ ਟਕਰਾਇਆ, 2 ਦੀ ਮੌਤ ਤੇ 15 ਤੋਂ ਵੱਧ ਜ਼ਖ਼ਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *