ਪੰਜਾਬ ਦੇ ਇਸ ਹਲਕੇ ਤੋਂ ਚੋਣ ਲੜੇਗਾ ਸ਼ਿਵ ਸੈਨਾ ਆਗੂ ਸੂਰੀ ਦਾ ਕਾਤਲ !

ਪੰਜਾਬ ‘ਚ ਹਿੰਦੂ ਨੇਤਾ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਦੋਸ਼ੀ ਸੰਦੀਪ ਸਿੰਘ ਉਰਫ ਸੰਨੀ ਲੋਕ ਸਭਾ ਚੋਣ…

ਪੰਜਾਬ ‘ਚ ਹਿੰਦੂ ਨੇਤਾ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਦੋਸ਼ੀ ਸੰਦੀਪ ਸਿੰਘ ਉਰਫ ਸੰਨੀ ਲੋਕ ਸਭਾ ਚੋਣ ਲੜੇਗਾ। ਉਨ੍ਹਾਂ ਇਹ ਫੈਸਲਾ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਤੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਲਿਆ ਹੈ। ਸੰਦੀਪ ਸੰਨੀ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੇ ਅੰਮ੍ਰਿਤਸਰ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਸੰਦੀਪ ਦੇ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਸੰਦੀਪ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜੇਗਾ। ਚੋਣ ਪ੍ਰਕਿਰਿਆ ਜੇਲ੍ਹ ਤੋਂ ਹੀ ਪੂਰੀ ਹੋਵੇਗੀ। ਪਰਿਵਾਰ ਦਾ ਕਹਿਣਾ ਹੈ ਕਿ ਜੇ ਡਿਬਰੂਗੜ੍ਹ ਜੇਲ੍ਹ ਵਿਚ ਰਹਿੰਦੇ ਹੋਏ ਅੰਮ੍ਰਿਤਪਾਲ ਸਿੰਘ ਚੋਣ ਲੜ ਸਕਦਾ ਹੈ ਤਾਂ ਸੰਨੀ ਵੀ ਚੋਣ ਲੜ ਸਕਦਾ ਹੈ। ਉਥੇ, ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਬੀਤੇ ਦਿਨੀਂ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਅਰਦਾਸ ਦੇ ਨਾਲ ਖਡੂਰ ਸਾਹਬਿ ਹਲਕੇ ਵਿਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

Leave a Reply

Your email address will not be published. Required fields are marked *