Punjab News : 21 ਸਾਲਾ ਕੌਮੀ ਹਾਕੀ ਖਿਡਾਰਨ ਨੇ ਕਥਿਤ ਤੌਰ ‘ਤੇ ਆਪਣੇ ਭਰਾ ਅਤੇ ਭਰਜਾਈ ਵੱਲੋਂ ਪਰੇਸ਼ਾਨ ਕਰਨ ਕਾਰਨ ਭਾਖੜਾ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਉਸ ਦੇ ਪਿਤਾ ਦੀ ਸ਼ਿਕਾਇਤ ‘ਤੇ ਉਸ ਦੇ ਭਰਾ ਅਤੇ ਭਾਬੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਪਿੰਡ ਨਲੀਨਾ ਖੁਰਦ ਦੇ ਵਸਨੀਕ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਸੁਮਨਦੀਪ ਕੌਰ (21) ਰਾਸ਼ਟਰੀ ਹਾਕੀ ਖਿਡਾਰਨ ਹੈ ਅਤੇ ਪੰਜਾਬੀ ਯੂਨੀਵਰਸਿਟੀ ਵਿੱਚ ਐਮ.ਏ. ਕਰਦੀ ਹੈ। ਉਸ ਦੇ ਪੁੱਤਰ ਵਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਵੱਲੋਂ ਉਸ ਨਾਲ ਦੁਰਵਿਵਹਾਰ ਕਰਨ ਕਾਰਨ ਉਹ ਪਰੇਸ਼ਾਨ ਸੀ।
29 ਅਪ੍ਰੈਲ ਨੂੰ ਉਸ ਦੀ ਲੜਕੀ ਸਵੇਰੇ 8 ਵਜੇ ਘਰੋਂ ਨਿਕਲੀ ਸੀ। ਸ਼ਾਮ ਨੂੰ ਜਦੋਂ ਉਹ ਘਰ ਨਹੀਂ ਪਰਤੀ ਤਾਂ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ। ਉਸ ਨੂੰ ਪਤਾ ਲੱਗਾ ਕਿ ਉਸ ਦੀ ਲੜਕੀ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ਉਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ ‘ਚ ਤਲਾਸ਼ੀ ਲਈ ਤਾਂ ਉਸ ਦੀ ਲਾਸ਼ ਬਰਾਮਦ ਹੋਈ। ਐਸਪੀ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਅਤੇ ਪਿੰਕੀ ਖਿਲਾਫ ਮਾਮਲਾ ਦਰਜ ਕਰਕੇ ਵਿਕਰਮਜੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪਿੰਕੀ ਦੀ ਭਾਲ ਕਰ ਰਹੀ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਕੌਮੀ ਹਾਕੀ ਖਿਡਾਰਨ ਨੇ ਭਾਖੜਾ ਨਹਿਰ ਵਿਚ ਮਾਰੀ ਛਾਲ, ਭਰਾ ਗ੍ਰਿਫ਼ਤਾਰ, ਭਰਜਾਈ ਉਤੇ ਪਰਚਾ
Punjab News : 21 ਸਾਲਾ ਕੌਮੀ ਹਾਕੀ ਖਿਡਾਰਨ ਨੇ ਕਥਿਤ ਤੌਰ ‘ਤੇ ਆਪਣੇ ਭਰਾ ਅਤੇ ਭਰਜਾਈ ਵੱਲੋਂ ਪਰੇਸ਼ਾਨ ਕਰਨ ਕਾਰਨ ਭਾਖੜਾ ਨਹਿਰ ‘ਚ ਛਾਲ ਮਾਰ…
