National News : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਜ਼ਿਲ੍ਹੇ ਦੇ ਸੈਂਡਵਾ ਥਾਣਾ ਖੇਤਰ ਦਾ ਹੈ, ਜਿੱਥੇ ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ ਹੈ ਕਿ ਪਤੀ ਦੂਜੇ ਲੋਕਾਂ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਵਾਉਂਦਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਡਵਾ ਥਾਣਾ ਖੇਤਰ ਦੇ ਅਧੀਨ ਪੈਂਦੇ ਬਿਦਾਸਰ ਤਹਿਸੀਲ ਦੀ ਰਹਿਣ ਵਾਲੀ ਵਿਆਹੁਤਾ ਔਰਤ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦਾ ਪਤੀ ਚਾਹ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਉਸ ਨੂੰ ਪੀਣ ਲਈ ਮਜਬੂਰ ਕਰਦਾ ਸੀ। ਬੇਹੋਸ਼ ਹੋਣ ਦੌਰਾਨ ਉਹ ਅਣਪਛਾਤੇ ਵਿਅਕਤੀਆਂ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਪੀੜਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਵਿਰੋਧ ਕਰਦੀ ਸੀ ਤਾਂ ਉਸ ਦਾ ਪਤੀ ਉਸ ਦੀ ਕੁੱਟਮਾਰ ਕਰਦਾ ਸੀ। ਮਹਿਲਾ ਨੇ ਆਪਣੇ ਪਤੀ, ਸਹੁਰੇ, ਦਿਓਰ ਅਤੇ 8 ਹੋਰ ਲੋਕਾਂ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਹੈ।
ਮਹਿਲਾ ਨੇ ਦੋ ਦਿਨ ਪਹਿਲਾਂ ਡਾਕ ਰਾਹੀਂ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਨੇ ਐਫਆਈਆਰ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਨੇ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਪਿਛਲੇ 20 ਸਾਲਾਂ ਤੋਂ ਉਸ ਦਾ ਪਤੀ ਚਾਹ ‘ਚ ਨਸ਼ੀਲਾ ਪਦਾਰਥ ਮਿਲਾ ਕੇ ਹੋਰ ਲੋਕਾਂ ਕੋਲੋਂ ਉਸ ਨਾਲ ਜਬਰ-ਜਨਾਹ ਕਰਵਾਉਂਦਾ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਕੁੱਟਮਾਰ ਕੀਤੀ ਗਈ। ਇੰਨਾ ਹੀ ਨਹੀਂ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਪੀੜਤਾ ਨੇ ਦੱਸਿਆ ਕਿ ਇਕ ਦਿਨ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗਲਾ ਵੱਢਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਈ। ਮੌਕਾ ਪਾ ਕੇ ਉਹ ਉਥੋਂ ਭੱਜ ਗਿਆ।
ਨਸ਼ੀਲੀ ਚਾਹ ਪਿਆ ਕੇ ਪਤੀ ਨੇ ਪਤਨੀ ਦੇ ਗੈਰਾਂ ਨਾਲ ਬਣਵਾਏ ਸਬੰਧ, ਪੁਲਿਸ ਨੂੰ ਸ਼ਿਕਾਇਤ, ਦਿਓਰ-ਸਹੁਰੇ ਸਮੇਤ 8 ਨਾਮਜ਼ਦ
National News : ਰਾਜਸਥਾਨ ਦੇ ਚੁਰੂ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਜ਼ਿਲ੍ਹੇ ਦੇ ਸੈਂਡਵਾ ਥਾਣਾ ਖੇਤਰ ਦਾ ਹੈ, ਜਿੱਥੇ ਔਰਤ ਨੇ…
