ਮਾਤਾ ਵੈਸ਼ਨੋ ਤੋਂ ਪਰਤਦਿਆਂ ਕਾਰ ਤੇ ਇਨੋਵਾ ਗੱਡੀ ਦੀ ਭਿਆਨਕ ਟੱਕਰ, ਨਹੀਂ ਬਚ ਸਕੇ ਇਕੋ ਪਰਿਵਾਰ ਦੇ ਚਾਰ ਮੈਂਬਰ

Punjab News : ਜਲੰਧਰ ਜ਼ਿਲ੍ਹੇ ਵਿਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ।…

Punjab News : ਜਲੰਧਰ ਜ਼ਿਲ੍ਹੇ ਵਿਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਬੱਚੇ ਦੀ ਮੌਤ ਵੀ ਦੱਸੀ ਜਾ ਰਹੀ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ।
ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇ ਉਤੇ ਇੱਕ ਇਨੋਵਾ ਗੱਡੀ ਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿਚ ਸਵਾਰ ਚਾਰੇ ਵਿਅਕਤੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਥਾਣਾ ਮਕਸੂਦਾਂ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੁਲਿਸ ਜਲਦ ਹੀ ਮਾਮਲੇ ਦੀ ਜਾਂਚ ਕਰ ਕੇ ਅਗਲੀ ਕਾਰਵਾਈ ਕਰੇਗੀ। ਮਕਸੂਦਾਂ ਥਾਣੇ ਦੇ ਐਸਐਚਓ ਬਿਕਰਮ ਸਿੰਘ ਨੇ ਚਾਰਾਂ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਲੋਕ ਇੱਕ ਪਰਿਵਾਰ ਦੇ ਮੈਂਬਰ ਸਨ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। 

Leave a Reply

Your email address will not be published. Required fields are marked *