fury of thieves: ਇੱਕੋ ਰਾਤ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ; ਨਕਦੀ ਤੇ ਕੀਮਤੀ ਸਾਮਾਨ ਚੋਰੀ

ਗੁਰਦਾਸਪੁਰ : ਗੁਰਦਾਸਪੁਰ ਵਿਖੇ ਚੋਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਬੀਤੀ ਰਾਤ ਚੋਰਾਂ ਨੇ ਇੱਕੋ ਰਾਤ ਵਿੱਚ ਦੋ ਵੱਖ-ਵੱਖ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ…

ਗੁਰਦਾਸਪੁਰ ਵਿਖੇ ਚੋਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਬੀਤੀ ਰਾਤ ਚੋਰਾਂ ਨੇ ਇੱਕੋ ਰਾਤ ਵਿੱਚ ਦੋ ਵੱਖ-ਵੱਖ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਵੱਡੀ

ਗੁਰਦਾਸਪੁਰ : ਗੁਰਦਾਸਪੁਰ ਵਿਖੇ ਚੋਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਬੀਤੀ ਰਾਤ ਚੋਰਾਂ ਨੇ ਇੱਕੋ ਰਾਤ ਵਿੱਚ ਦੋ ਵੱਖ-ਵੱਖ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮੋਬਾਈਲ ਰਿਪੇਅਰ ਅਤੇ ਮਨਿਆਰੀ ਦੀ ਦੁਕਾਨ ਤੋਂ ਲੱਖਾਂ ਰੁਪਏ ਦਾ ਸਾਮਾਨ ਤੇ ਨਕਦੀ ਚੋਰੀ ਹੋਣ ਕਾਰਨ ਦੁਕਾਨਦਾਰਾਂ ਵਿੱਚ ਭਾਰੀ ਸਹਿਮ ਅਤੇ ਰੋਸ ਪਾਇਆ ਜਾ ਰਿਹਾ ਹੈ।

ਇਸ ਤਰ੍ਹਾਂ ਦਿੱਤਾ ਵਾਰਦਾਤ ਨੂੰ ਅੰਜਾਮ

ਪ੍ਰਾਪਤ ਜਾਣਕਾਰੀ ਅਨੁਸਾਰ, ਚੋਰਾਂ ਨੇ ਯੋਜਨਾਬੱਧ ਤਰੀਕੇ ਨਾਲ ਪਹਿਲਾਂ ਦੁਕਾਨਾਂ ਦੇ ਬਾਹਰ ਲੱਗੀਆਂ ਲਾਈਟਾਂ ਅਤੇ ਬਲਬਾਂ ਨੂੰ ਤੋੜ ਦਿੱਤਾ ਤਾਂ ਜੋ ਇਲਾਕੇ ਵਿੱਚ ਪੂਰਾ ਹਨ੍ਹੇਰਾ ਹੋ ਜਾਵੇ ਅਤੇ ਕੋਈ ਉਨ੍ਹਾਂ ਨੂੰ ਦੇਖ ਨਾ ਸਕੇ। ਇਸ ਤੋਂ ਬਾਅਦ ਚੋਰਾਂ ਨੇ ਮਨਿਆਰੀ ਦੀ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਪ੍ਰਵੇਸ਼ ਕੀਤਾ ਅਤੇ ਲੱਖਾਂ ਰੁਪਏ ਦੀ ਚੋਰੀ ਕੀਤੀ।

ਮੇਲੇ ਲਈ ਰੱਖੀ ਨਕਦੀ ਅਤੇ ਲੱਖਾਂ ਦਾ ਸਾਮਾਨ ਲੈ ਕੇ ਹੋਏ ਫਰਾਰ

ਮਨਿਆਰੀ ਦੀ ਦੁਕਾਨ ਦੇ ਮਾਲਕ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਕੁਝ ਦਿਨਾਂ ਬਾਅਦ ਮੇਲਾ ਲੱਗਣ ਵਾਲਾ ਹੈ। ਉਸ ਮੇਲੇ ਵਿੱਚ ਵੇਚਣ ਲਈ ਬੱਚਿਆਂ ਦੇ ਖਿਡੋਣੇ ਅਤੇ ਹੋਰ ਸਾਮਾਨ ਖਰੀਦਣ ਵਾਸਤੇ ਉਸਨੇ 77,000 ਰੁਪਏ ਦੀ ਨਕਦੀ ਦੁਕਾਨ ‘ਤੇ ਰੱਖੀ ਸੀ, ਜੋ ਗਲਤੀ ਨਾਲ ਉੱਥੇ ਹੀ ਰਹਿ ਗਈ ਸੀ। ਚੋਰ ਇਹ ਨਕਦੀ ਅਤੇ ਇੱਕ ਲੱਖ ਰੁਪਏ ਤੋਂ ਵੱਧ ਕੀਮਤ ਦਾ ਮਨਿਆਰੀ ਦਾ ਸਾਮਾਨ ਚੋਰੀ ਕਰਕੇ ਲੈ ਗਏ। ਇਸ ਤੋਂ ਇਲਾਵਾ ਨੇੜੇ ਹੀ ਮੌਜੂਦ ਇੱਕ ਮੋਬਾਈਲ ਰਿਪੇਅਰ ਦੀ ਦੁਕਾਨ ਤੋਂ ਰਿਪੇਅਰ ਲਈ ਆਏ ਕਈ ਮੋਬਾਈਲ ਫੋਨ ਅਤੇ ਐਸੇਸਰੀਜ਼ ਵੀ ਚੋਰੀ ਕਰ ਲਈਆਂ ਗਈਆਂ।

ਸੀਸੀਟੀਵੀ ਫੁਟੇਜ ਵਿੱਚ ਇੱਕ ਔਰਤ ਦੇ ਸ਼ਾਮਲ ਹੋਣ ਦਾ ਸ਼ੱਕ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਵੇਰੇ 6:30 ਵਜੇ ਦੇ ਕਰੀਬ ਦੁਕਾਨਦਾਰ ਮੌਕੇ ‘ਤੇ ਪਹੁੰਚੇ। ਜਦੋਂ ਆਸ-ਪਾਸ ਦੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਖੰਘਾਲੀ ਗਈ, ਤਾਂ ਦੇਖਿਆ ਗਿਆ ਕਿ ਚੋਰਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਵੀ ਸਨ। ਫੁਟੇਜ ਨੂੰ ਦੇਖ ਕੇ ਪੀੜਤਾਂ ਨੂੰ ਸ਼ੱਕ ਹੈ ਕਿ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਰੋਹ ਵਿੱਚ ਇੱਕ ਔਰਤ ਵੀ ਸ਼ਾਮਲ ਸੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਗੁਰਦਾਸਪੁਰ ਦੇ ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਫੁਟੇਜ ਅਤੇ ਹੋਰ ਅਹਿਮ ਸਬੂਤ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰج ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

  भिवानी में राष्ट्रगीत के अपमान पर सड़कों पर उतरी भाजपा, कांग्रेस के खिलाफ निकाला कैंडल मार्च

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *