ਨੈਸ਼ਨਲ ਹਾਈਵੇ ‘ਤੇ ਚਲਦੀ ਕਾਰ ਦਾ ਟਾਇਰ ਫਟਣ ਨਾਲ ਭਿਆਨਕ ਹਾਦਸਾ, ਮੋਟਰਸਾਈਕਲ ਨੂੰ ਲਪੇਟ ‘ਚ ਲਿਆ; 4 ਜ਼ਖ਼ਮੀ

ਗੁਰਦਾਸਪੁਰ: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਗੁਰਦਾਸਪੁਰ ਦੇ ਪਿੰਡ ਮਧੋਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ…

ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੁਰਦਾਸਪੁਰ ਦੇ ਪਿੰਡ ਮਧੋਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ

ਗੁਰਦਾਸਪੁਰ: ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਗੁਰਦਾਸਪੁਰ ਦੇ ਪਿੰਡ ਮਧੋਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਦਾ ਅਚਾਨਕ ਟਾਇਰ ਫਟ ਜਾਣ ਕਾਰਨ ਉਹ ਬੇਕਾਬੂ ਹੋ ਗਈ ਅਤੇ ਪਲਟੀਆਂ ਖਾਂਦੀ ਹੋਈ ਇੱਕ ਮੋਟਰਸਾਈਕਲ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਇਸ ਭਿਆਨਕ ਹਾਦਸੇ ਵਿੱਚ ਕਾਰ ਸਵਾਰਾਂ ਅਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਸਮੇਤ ਕੁੱਲ ਚਾਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਬੇਕਾਬੂ ਹੋ ਕੇ ਮੋਟਰਸਾਈਕਲ ਤੇ ਜਾ ਚੜ੍ਹੀ ਕਾਰ

ਮਿਲੀ ਜਾਣਕਾਰੀ ਅਨੁਸਾਰ ਕਾਰ ਚਾਲਕ ਬਸ਼ੀਰ ਅਹਿਮਦ ਆਪਣੇ ਇੱਕ ਸਾਥੀ ਨਾਲ ਜੰਮੂ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ, ਜਦਕਿ ਦੂਜੇ ਪਾਸੇ ਮੋਟਰਸਾਈਕਲ ਸਵਾਰ ਪਤੀ-ਪਤਨੀ ਅਮਰੀਕ ਸਿੰਘ ਅਤੇ ਰਵਿੰਦਰ ਕੌਰ ਵਾਸੀ ਮਧੋਵਾਲ ਆਪਣੇ ਪਿੰਡ ਵੱਲ ਜਾ ਰਹੇ ਸਨ। ਜਦੋਂ ਇਹ ਸਾਰੇ ਪਿੰਡ ਮਧੋਵਾਲ ਨੇੜੇ ਪਹੁੰਚੇ ਤਾਂ ਅਚਾਨਕ ਕਾਰ ਦਾ ਟਾਇਰ ਫੱਟ ਗਿਆ, ਜਿਸ ਨਾਲ ਡਰਾਈਵਰ ਦਾ ਵਾਹਨ ਤੋਂ ਕੰਟਰੋਲ ਖਤਮ ਹੋ ਗਿਆ। ਪਲਟੀਆਂ ਖਾਂਦੀ ਹੋਈ ਕਾਰ ਸਿੱਧੀ ਮੋਟਰਸਾਈਕਲ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਕਾਰ ਅਤੇ ਮੋਟਰਸਾਈਕਲ ਦੋਵੇਂ ਸੜਕ ਕਿਨਾਰੇ ਖੱਡੇ ਅਤੇ ਝਾੜੀਆਂ ਵਿੱਚ ਜਾ ਡਿੱਗੇ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਚਾਰੋਂ ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ

ਇਸ ਹਾਦਸੇ ਦੌਰਾਨ ਕਾਰ ਚਾਲਕ ਬਸ਼ੀਰ ਅਹਿਮਦ, ਉਸਦਾ ਸਾਥੀ ਅਤੇ ਮੋਟਰਸਾਈਕਲ ਸਵਾਰ ਪਤੀ-ਪਤਨੀ (ਅਮਰੀਕ ਸਿੰਘ ਤੇ ਰਵਿੰਦਰ ਕੌਰ) ਗੰਭੀਰ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਕਾਰ ਚਾਲਕ ਬਸ਼ੀਰ ਅਹਿਮਦ ਅਤੇ ਮੋਟਰਸਾਈਕਲ ਚਾਲਕ ਅਮਰੀਕ ਸਿੰਘ ਦੀ ਹਾਲਤ ਬਹੁਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ।

ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਪਹੁੰਚਾਹਿਆ ਹਸਪਤਾਲ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ‘ਸੜਕ ਸੁਰੱਖਿਆ ਫੋਰਸ’ (SSF) ਦੀ ਟੀਮ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ ‘ਤੇ ਪਹੁੰਚ ਗਈ। ਸੁਰੱਖਿਆ ਟੀਮ ਨੇ ਬਿਨਾਂ ਕਿਸੇ ਦੇਰੀ ਦੇ ਚਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾ ਦਿੱਤਾ ਹੈ, ਜਿੱਥੇ ਡਾਕਟਰਾਂ ਦੀ ਦੇਖ-ਰੇਖ ਹੇਠ ਉਨ੍ਹਾਂ ਦਾ ਇਲਾਜ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

CIA staff take major action: 4 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *