Canada News : ਕੈਨੇਡਾ ਵਿਚ ਹਰਦੀਪ ਨਿੱਝਰ ਦੀ ਹੱਤਿਆ ਦਾ ਲਾਰੈਂਸ ਬਿਸ਼ਨੋਈ ਨਾਲ ਕੁਨੈਕਸ਼ਨ !

Nijjar’s killing in Canada : ਖਾਲਿਸਤਾਨ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਮਾਮਲਾ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ। ਬੀਤੇ ਦਿਨੀਂ ਕੈਨੇਡਾ ਪੁਲਿਸ…

Nijjar’s killing in Canada : ਖਾਲਿਸਤਾਨ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਮਾਮਲਾ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ। ਬੀਤੇ ਦਿਨੀਂ ਕੈਨੇਡਾ ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਬਾਰੇ ਹੁਣ ਕੈਨੇਡਾ ਦੇ ਮੀਡੀਆ ਨੇ ਵੱਡਾ ਖੁਲਾਸਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਤਿੰਨੇ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਗਏ ਹਨ। ਇਹ ਦਾਅਵਾ ਕੈਨੇਡੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਵਿਚ ਕੀਤਾ ਗਿਆ ਹੈ।ਕੈਨੇਡੀਅਨ ਜਾਂਚ ਏਜੰਸੀਆਂ ਨੇ ਵੀ ਅਜਿਹਾ ਹੀ ਖਦਸ਼ਾ ਪ੍ਰਗਟਾਇਆ ਹੈ। 
ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤੇ ਗਏ ਤਿੰਨੇ ਵਿਅਕਤੀ ਇੱਕ ਅਪਰਾਧਿਕ ਸੰਗਠਨ ਦੇ ਕਥਿਤ ਸਹਿਯੋਗੀ ਹਨ, ਜੋ ਕਥਿਤ ਤੌਰ ‘ਤੇ ਬਦਨਾਮ ਪੰਜਾਬੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਹੋਏ ਹਨ, ਜੋ ਇਸ ਸਮੇਂ ਭਾਰਤ ਵਿੱਚ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਹ ਦਾਅਵਾ ਜਾਂਚ ਦੇ ਨਜ਼ਦੀਕੀ ਸੂਤਰਾਂ ਦੇ ਹਵਾਲੇ ਨਾਲ ਕੈਨੇਡੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਵਿੱਚ ਕੀਤਾ ਗਿਆ ਹੈ।
ਦੱਸ ਦਈਏ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਪਿਛਲੇ ਸਾਲ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਕੈਨੇਡਾ ਨੇ ਇਸ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੀ ਹੱਥ ਦੱਸਿਆ ਸੀ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸਟੱਡੀ ਵੀਜ਼ੇ ’ਤੇ ਕੈਨੇਡਾ ਆਏ ਸਨ। ਬੇਸ਼ੱਕ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਗ੍ਰਿਫਤਾਰੀ ਤੋਂ ਹੈਰਾਨ ਹਨ ਪਰ ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੇ ਤਾਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜ ਰਹੇ ਹਨ।  ਬਿਸ਼ਨੋਈ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। 

Leave a Reply

Your email address will not be published. Required fields are marked *