ਬੇਅਦਬੀ ਦੇ ਮੁਲਜ਼ਮ ਦੀ ਤਲਵਾਰ ਨਾਲ ਹੱਤਿਆ ਕਰਨ ਵਾਲਾ ਕਾਬੂ, ਮ੍ਰਿਤਕ ਦਾ ਪਰਿਵਾਰ ਬੋਲਿਆ, ਕਾਨੂੰਨ ਮੁਤਾਬਕ ਦਿੰਦੇ ਸਜ਼ਾ

Firozpur News : ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ। ਬੇਅਦਬੀ ਦੇ ਮੁਲਜ਼ਮ ਬਖਸ਼ੀਸ਼ ਸਿੰਘ ਦੀ ਮੌਕੇ…

Firozpur News : ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ। ਬੇਅਦਬੀ ਦੇ ਮੁਲਜ਼ਮ ਬਖਸ਼ੀਸ਼ ਸਿੰਘ ਦੀ ਮੌਕੇ ਉਤੇ ਹੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮ ਦੀ ਤਲਵਾਰ ਨਾਲ ਹੱਤਿਆ ਕਰਨ ਵਾਲੇ ਮੁਲਜ਼ਮ ਜਰਨੈਲ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਜਰਨੈਲ ਸਿੰਘ ਦਾ ਬਖਸ਼ੀਸ਼ ਸਿੰਘ ਨੂੰ ਕਿਰਪਾਨਾਂ ਨਾਲ ਵੱਡਦੇ ਹੋਏ ਦਾ ਵੀਡੀਓ ਸਾਹਮਣੇ ਆਇਆ ਹੈ।
ਪੁਲਿਸ ਮੁਤਾਬਕ ਜਰਨੈਲ ਸਿੰਘ ਉੱਪਰ ਪਹਿਲਾਂ ਵੀ ਇੱਕ ਹੱਤਿਆ ਤੇ ਐਨਡੀਪੀਸੀ ਐਕਟ ਤਹਿਤ ਮੁਕੱਦਮਾ ਦਰਜ ਹੈ। ਵੀਡੀਓ ਵਿੱਚ ਜਰਨੈਲ ਸਿੰਘ ਬੇਅਦਬੀ ਦੇ ਮੁਲਜ਼ਮ ਬਖਸ਼ੀਸ਼ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਕਿਰਪਾਨਾਂ ਮਾਰਦਾ ਹੋਇਆ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਹੈ।
ਦੱਸ ਦਈਏ ਕਿ ਫ਼ਿਰੋਜ਼ਪੁਰ ‘ਚ ਸ਼ਨਿਚਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਹ ਘਟਨਾ ਮੱਲਾਂਵਾਲ ਖਾਸ ਕਸਬੇ ਦੇ ਪਿੰਡ ਬੰਡਾਲਾ ਵਿੱਚ ਵਾਪਰੀ ਸੀ। ਇਸ ਦੀ ਲਾਈਵ ਵੀਡੀਓ ਸਾਹਮਣੇ ਆਈ ਸੀ। ਇਸ ਵੀਡੀਓ ‘ਚ ਕੁਝ ਲੋਕ ਮੁਲਜ਼ਮ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਸਨ। ਵੀਡੀਓ ‘ਚ ਪਹਿਲਾਂ ਕਈ ਲੋਕ ਦੋਸ਼ੀ ਦੀ ਕੁੱਟਮਾਰ ਕਰਦੇ ਹਨ ਤੇ ਉਸ ਨੂੰ ਜ਼ਮੀਨ ‘ਤੇ ਸੁੱਟ ਲੈਂਦੇ ਹਨ। ਇਸ ਤੋਂ ਬਾਅਦ ਪਹਿਲਾਂ ਦੋ ਜਣੇ ਤੇ ਫਿਰ ਇੱਕ ਵਿਅਕਤੀ ਮੁਲਜ਼ਮ ‘ਤੇ ਲਗਾਤਾਰ ਤਲਵਾਰ ਨਾਲ ਹਮਲਾ ਕਰਦਾ ਹੈ। ਇਸ ਕਾਰਨ ਮੁਲਜ਼ਮ ਦੀ ਮੌਤ ਹੋ ਜਾਂਦੀ ਹੈ। 
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਮਲਾਵਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬਖਸ਼ੀਸ਼ ਦੋ ਭੈਣਾਂ ਦਾ ਇਕਲੌਤਾ ਵੱਡਾ ਭਰਾ ਸੀ। ਉਹ ਮਾਨਸਿਕ ਤੌਰ ‘ਤੇ ਬਿਮਾਰ ਸੀ। ਉਨ੍ਹਾਂ ਕਿਹਾ ਕਿ ਜੇਕਰ ਉਸ ਨੇ ਅਪਰਾਧ ਕੀਤਾ ਸੀ ਤਾਂ ਉਸ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਸੀ।

Leave a Reply

Your email address will not be published. Required fields are marked *