firozpur lok sabha constituency : ਕਾਂਗਰਸ ਨੇ ਘੁਬਾਇਆ ਨੂੰ ਦਿੱਤੀ ਟਿਕਟ, ਆਪ ਦੇ ਕਾਕਾ ਬਰਾੜ ਨੂੰ ਦੇਣਗੇ ਟੱਕਰ

firozpur lok sabha constituency  : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ…

firozpur lok sabha constituency  : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੇ ਐਲਾਨ ਤੋਂ ਪਹਿਲਾਂ ਹੀ ਫਿਰੋਜ਼ਪੁਰ ਤੋਂ ਖੁਦ ਨੂੰ ਉਮੀਦਵਾਰ ਐਲਾਨ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਟਿਕਟ ਪੱਕੀ ਹੈ ਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਹੀ ਉਮੀਦਵਾਰ ਐਲਾਨ ਕਰੇਗੀ।

ਉਧਰ, 2024 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਅਕਾਲੀ ਦਲ ਨੇ ਨਵਦੇਵ ਸਿੰਘ ਮਾਨ ਨੂੰ ਟਿਕਟ ਦਿਤੀ ਹੈ। ਫਿਲਹਾਲ ਭਾਜਪਾ ਨੇ ਫਿਰੋਜ਼ਪੁਰ ਤੋਂ ਅਪਣਾ ਉਮੀਦਵਾਰ ਨਹੀਂ ਐਲਾਨਿਆ ਹੈ।

Leave a Reply

Your email address will not be published. Required fields are marked *