ਦੋ ਬੱਚਿਆਂ ਦੀ ਮਾਂ ਗੈਸਟ ਹਾਊਸ ਵਿਚ ਸੀ ਪ੍ਰੇਮੀ ਨਾਲ, ਪਤੀ ਨੇ ਮਾਰਿਆ ਛਾਪਾ, ਫਿਰ… 

ਜਲੰਧਰ ’ਚ ਮੁੜ ਰਿਸ਼ਤੇ ਤਾਰ-ਤਾਰ ਹੋ ਗਏ ਹਨ। ਇੱਥੇ ਗੈਸਟ ਹਾਊਸ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਦੋ ਬੱਚਿਆਂ ਦੀ ਮਾਂ ਨੂੰ ਪ੍ਰੇਮੀ ਨਾਲ…

ਜਲੰਧਰ ’ਚ ਮੁੜ ਰਿਸ਼ਤੇ ਤਾਰ-ਤਾਰ ਹੋ ਗਏ ਹਨ। ਇੱਥੇ ਗੈਸਟ ਹਾਊਸ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਦੋ ਬੱਚਿਆਂ ਦੀ ਮਾਂ ਨੂੰ ਪ੍ਰੇਮੀ ਨਾਲ ਗੈਸਟ ਹਾਊਸ ਪਤੀ ਨੇ ਰੰਗੇ ਹੱਥੀਂ ਫੜ ਲਿਆ। 
ਜਾਣਕਾਰੀ ਮੁਤਾਬਕ ਜਲੰਧਰ ’ਚ ਰੇਲਵੇ ਸਟੇਸ਼ਨ ਕੋਲ ਇਕ ਗੈਸਟ ਹਾਊਸ ’ਚ ਇਕ ਸ਼ਖ਼ਸ ਨੇ ਆਪਣੀ ਪਤਨੀ ਨੂੰ ਕਿਸੇ ਹੋਰ ਵਿਅਕਤੀ ਨਾਲ ਰੰਗੇ ਹੱਥੀਂ ਫੜ ਲਿਆ, ਜਿਸ ਪਿੱਛੋਂ ਉਨ੍ਹਾਂ ਨੇ ਉਥੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਮਾਮਲੇ ਨੂੰ ਸ਼ਾਂਤ ਕਰਵਾਇਆ। ਪੀੜਤ ਨੇ ਦੱਸਿਆ ਕਿ ਉਸ ਦਾ ਵਿਆਹ 15 ਸਾਲ ਪਹਿਲਾਂ ਹੋਇਆ ਸੀ। ਦੋਵਾਂ ਦੇ ਵਿਆਹ ਤੋਂ 2 ਬੱਚੇ ਹਨ। ਉਨ੍ਹਾਂ ਦਾ ਇਕ ਪੁੱਤਰ ਤੇ ਇਕ ਧੀ ਹੈ। ਉਸ ਦੀ ਪਤਨੀ ਸ਼ਰਾਬ ਪੀਣ ਦੀ ਆਦੀ ਸੀ। ਉਸ ਨੂੰ ਕਈ ਵਾਰ ਸਮਝਾਇਆ ਪਰ ਉਹ ਨਹੀਂ ਸਮਝੀ। ਕਿਸੇ ਨੇ ਉਸ ਨੂੰ ਦੱਸਿਆ ਕਿ ਉਸ ਦੀ ਪਤਨੀ ਕਿਸੇ ਨਾਲ ਰਹਿ ਰਹੀ ਹੈ, ਜਿਸ ਪਿੱਛੋਂ ਉਹ ਤੁਰੰਤ ਉਥੇ ਪੁੱਜਾ ਤੇ ਮੌਕੇ ’ਤੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਔਰਤ ਨੂੰ ਹੋਟਲ ’ਚੋਂ ਕੱਢ ਕੇ ਥਾਣੇ ਲੈ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *