ਦਿਲਜੀਤ ਦੁਸਾਂਝ ਦੇ ਜੱਦੀ ਪਿੰਡ ਵਿਚ ਵੱਡੀ ਘਟਨਾ, ਗ੍ਰੰਥੀ ਸਿੰਘ ਨਾਲ ਵਰਤਿਆ ਭਾਣਾ

ਜਲੰਧਰ-ਪੰਜਾਬ ਦੇ ਜਲੰਧਰ ਦੇ ਪਿੰਡ ਦੁਸਾਂਝ ਕਲਾਂ ਵਿਚ ਵੱਡੀ ਘਟਨਾ ਵਾਪਰੀ ਹੈ। ਇਹ ਪਿੰਡ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੁਸਾਂਝ ਦਾ ਜੱਦੀ ਪਿੰਡ ਹੈ।ਗੁਰਦੁਆਰਾ ਸਾਹਿਬ ’ਚ…

ਜਲੰਧਰ-ਪੰਜਾਬ ਦੇ ਜਲੰਧਰ ਦੇ ਪਿੰਡ ਦੁਸਾਂਝ ਕਲਾਂ ਵਿਚ ਵੱਡੀ ਘਟਨਾ ਵਾਪਰੀ ਹੈ। ਇਹ ਪਿੰਡ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੁਸਾਂਝ ਦਾ ਜੱਦੀ ਪਿੰਡ ਹੈ।
ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ।  
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾਉਣ ਨਾਲ ਕਰੰਟ ਲੱਗਣ ਕਾਰਨ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਇਸ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ’ਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ’ਚੋਂ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

 

Leave a Reply

Your email address will not be published. Required fields are marked *