ਗਿੱਦੜਬਾਹਾ ‘ਚ ਵੱਡੀ ਵਾਰਦਾਤ, ਪਤੀ ਨੇ ਰਾਡ ਮਾਰ ਕੇ ਪਤਨੀ ਦਾ ਕੀਤਾ ਕਤਲ

ਸ੍ਰੀ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ‘ਚ ਇਕ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ…

ਸ੍ਰੀ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ‘ਚ ਇਕ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੇਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ 6 ਸਾਲ ਪਹਿਲਾਂ ਇੰਦਰਜੀਤ ਵਾਸੀ ਮਲੋਟ ਹਾਲ ਗਿੱਦੜਬਾਹਾ ਨਾਲ ਹੋਇਆ ਸੀ।
ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਹ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ। ਬੀਤੇ ਦਿਨ ਉਸ ਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰ ਕੇ ਦੱਸਿਆ ਕਿ ਪਤੀ ਇੰਦਰਜੀਤ ਸਿੰਘ ਉਸ ਦੀ ਕੁੱਟਮਾਰ ਕਰ ਰਿਹਾ ਹੈ।
ਜਦੋਂ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਸਥਿਤ ਹਰਪ੍ਰੀਤ ਕੌਰ ਦੇ ਘਰ ਪਹੁੰਚਿਆ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਉਸ ਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ। ਇਸ ਦੌਰਾਨ ਇੰਦਰਜੀਤ ਸਿੰਘ ਨੇ ਹਰਪ੍ਰੀਤ ਕੌਰ ਦੇ ਸਿਰ ਅਤੇ ਬਾਂਹ ‘ਤੇ ਲੋਹੇ ਦੀ ਚੀਜ਼ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਹਰਪ੍ਰੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਸੁਨੀਜ ਕੁਮਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਥਿਤ ਮੁਲਜ਼ਮ ਇੰਦਰਜੀਤ ਸਿੰਘ ਉਰਫ਼ ਇੰਦੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *