ਅੰਮ੍ਰਿਤਪਾਲ ਸਿੰਘ ਬਾਰੇ ਕੀ ਬੋਲ ਗਏ ਸੁਖਬੀਰ ਬਾਦਲ, ਕਹਿੰਦੇ- ਵੋਟਾਂ ਤੋਂ ਪਹਿਲਾਂ ਜਾਣ ਲਓ ਉਹ ਹੈ ਕੌਣ ? 

Sukhbir singh Badal : ਚੋਣਾਂ ਨੇੜੇ ਹਨ। ਇਸ ਦੌਰਾਨ ਖਡੂਰ ਸਾਹਿਬ ਲੋਕ ਸਭਾ ਹਲਕੇ ਉਤੇ ਸਿਆਸਤ ਤੇਜ਼ ਹੋ ਗਈ ਹੈ। ਇਸ ਹਲਕੇ ਉਤੇ ਉਮੀਦਵਾਰਾਂ ਵਿਚਾਲੇ…

Sukhbir singh Badal : ਚੋਣਾਂ ਨੇੜੇ ਹਨ। ਇਸ ਦੌਰਾਨ ਖਡੂਰ ਸਾਹਿਬ ਲੋਕ ਸਭਾ ਹਲਕੇ ਉਤੇ ਸਿਆਸਤ ਤੇਜ਼ ਹੋ ਗਈ ਹੈ। ਇਸ ਹਲਕੇ ਉਤੇ ਉਮੀਦਵਾਰਾਂ ਵਿਚਾਲੇ ਫਸਵਾਂ ਮੁਕਾਬਲਾ ਹੈ। ਹੁਣ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੁੱਪੀ ਤੋੜੀ ਹੈ। ਅਕਾਲੀ ਲੀਡਰ ਅਜੇ ਤੱਕ ਅੰਮ੍ਰਿਤਪਾਲ ਸਿੰਘ ਬਾਰੇ ਖੁੱਲ੍ਹ ਕੇ ਬੋਲਣ ਤੋਂ ਗੁਰੇਜ਼ ਕਰ ਰਹੇ ਸੀ ਪਰ ਆਪਣੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਤਿੱਖਾ ਹਮਲਾ ਕੀਤਾ ਹੈ।  
ਬੁੱਧਵਾਰ ਨੂੰ ਚੋਣ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਆਖਰ ਅੰਮ੍ਰਿਤਪਾਲ ਕੌਣ ਹੈ। 
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਆਪ ਗ੍ਰਿਫਤਾਰੀਆਂ ਦਿੱਤੀਆਂ ਤੇ ਕਦੇ ਵੀ ਆਪਣਾ ਸਰੂਪ ਨਹੀਂ ਬਦਲਿਆ ਤੇ ਲੁਕ ਕੇ ਨਹੀਂ ਰਹੇ ਜਦੋਂਕਿ ਅੰਮ੍ਰਿਤਪਾਲ ਸਿੰਘ ਫੜੇ ਜਾਣ ਦੇ ਡਰੋਂ ਲੁਕਦਾ ਰਿਹਾ। 
ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੰਦੀ ਸਿੰਘਾਂ ਦੇ ਸਾਰੇ ਪਰਿਵਾਰ ਅਕਾਲੀ ਦਲ ਦੇ ਨਾਲ ਹਨ।

Leave a Reply

Your email address will not be published. Required fields are marked *