ਰਵੀਕਰਨ ਸਿੰਘ ਕਾਹਲੋਂ ਨੇ ਫੜਿਆ ਭਾਜਪਾ ਦਾ ਪੱਲਾ, ਅਕਾਲੀ ਦਲ ਨੇ ਪਾਰਟੀ ਵਿਚੋਂ ਕੀਤਾ ਸੀ ਬਰਖਾਸਤ

Ravikaran Singh Kahlon Joins BJP : ਚੰਡੀਗੜ੍ਹ-ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ‘ਚੋਂ ਬੀਤੇ ਦਿਨੀਂ ਉਨ੍ਹਾਂ ਨੂੰ ਬਰਖ਼ਾਸਤ…

Ravikaran Singh Kahlon Joins BJP : ਚੰਡੀਗੜ੍ਹ-ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ‘ਚੋਂ ਬੀਤੇ ਦਿਨੀਂ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਪਾਰਟੀ ਵਿਰੁੱਧ ਗਤੀਵਿਧੀਆਂ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਸੀ। 
ਇਸ ਦੀ ਜਾਣਕਾਰੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅਪਣੀ ਫੇਸਬੁੱਕ ‘ਤੇ ਇਕ ਸੰਦੇਸ਼ ਪਾ ਕੇ ਦਿਤੀ ਸੀ। ਚੀਮਾ ਨੇ ਕਿਹਾ ਸੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ ਹੈ। 

Leave a Reply

Your email address will not be published. Required fields are marked *