ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਿੰਗਰਾਂ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮਾਮਲੇ ਵਿਚ ਸੁਝਾਅ ਦਿੱਤਾ ਹੈ। ਹਾਈ ਕੋਰਟ ਨੇ ਸਰਕਾਰ ਨੂੰ ਇਨ੍ਹਾਂ ਪਾਰਟੀਆਂ, ਸੰਸਥਾਵਾਂ ਅਤੇ ਹੋਰਾਂ ਨੂੰ ਦਿੱਤੀ ਸੁਰੱਖਿਆ ਬਦਲੇ ਖ਼ਰਚਾ ਵਸੂਲਣ ਲਈ ਕਿਹਾ ਹੈ।
ਪੰਜਾਬ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਚੰਡੀਗੜ੍ਹ ਨੂੰ ਧਿਰ ਬਣਾਇਆ ਹੈ ਅਤੇ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਦਰਅਸਲ, ਪੰਜਾਬ ‘ਚ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਵੱਲੋਂ ਜਾਨ ਨੂੰ ਖ਼ਤਰਾ ਦੱਸਦੇ ਹੋਏ ਪੰਜਾਬ ਪੁਲਿਸ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਹੈ ਅਤੇ ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪੈਂਦਾ ਹੈ। ਹੁਣ ਹਾਈ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਅਜਿਹੇ ਮਾਮਲਿਆਂ ‘ਚ ਵੀਆਈਪੀ ਅਤੇ ਵੀਵੀਆਈਪੀਜ਼ ਤੋਂ ਹੀ ਸੁਰੱਖਿਆ ਦਾ ਖ਼ਰਚਾ ਵਸੂਲਿਆ ਜਾਣਾ ਚਾਹੀਦਾ ਹੈ।
ਅਦਾਲਤ ਨੇ ਕਿਹਾ ਕਿ ਪਹਿਲਾਂ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਕਿਨ੍ਹਾਂ ਲੋਕਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਕਿਉਂ ਦਿੱਤੀ ਜਾ ਰਹੀ ਹੈ। ਇਨ੍ਹਾਂ ਲੋਕਾਂ ਨੂੰ ਸੁਰੱਖਿਆ ਦੇਣ ਤੋਂ ਪਹਿਲਾਂ ਕੁਝ ਸ਼ਰਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਜੇਕਰ ਇਹ ਲੋਕ ਇਨ੍ਹਾਂ ਸ਼ਰਤਾਂ ‘ਤੇ ਖ਼ਰੇ ਉਤਰਦੇ ਹਨ ਤਾਂ ਹੀ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਾਈ ਕੋਰਟ ਦੇ ਜੱਜ ਹਰਕੇਸ਼ ਮਨੂਜਾ ਵਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ।
Security ਲੈ ਕੇ ਘੁੰਮਣ ਵਾਲੇ VIPs ਬਾਰੇ ਹਾਈ ਕੋਰਟ ਨੇ ਚਾੜ੍ਹੇ ਹੁਕਮ, ਜਾਣੋ ਕੀ ਹੈ ਮਾਮਲਾ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਿੰਗਰਾਂ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੇ ਮਾਮਲੇ ਵਿਚ ਸੁਝਾਅ…
