Punjab Summer Vacation  : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

Punjab Summer Vacation  : ਪੰਜਾਬ ’ਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸਿੱਖਿਆ ਵਿਭਾਗ ਪੰਜਾਬ ਵਲੋਂ…

Punjab Summer Vacation  : ਪੰਜਾਬ ’ਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਆਉਣ ਵਾਲੀ 1 ਜੂਨ ਤੋਂ ਲੈ ਕੇ 30 ਜੂਨ ਤੱਕ ਛੁੱਟੀਆਂ ਰਹਿਣਗੀਆਂ।
ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਸਮੇਂ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਤਾਂ ਪਹਿਲਾਂ ਹੀ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਹੀਟ ਵੇਵ ਚੱਲਣ ਨੂੰ ਲੈ ਕੇ ਜਿੱਥੇ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਘਰੋਂ ਬਾਹਰ ਨਾ ਨਿਕਲਣ ਦੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੋਈ ਹੈ। ਇਸ ਲਈ ਸਿੱਖਿਆ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਨੂੰ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *