ਮੁਹਾਲੀ ਵਿਖੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, ਪੁਲਿਸ ਨੇ ਮਾਰਿਆ ਛਾਪਾ, 155 ਗ੍ਰਿਫ਼ਤਾਰੀਆਂ

Punjab News : ਬਲਜਿੰਦਰ ਸਿੰਘ ਮਹੰਤ, ਮੁਹਾਲੀ : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਫਰਜ਼ੀ ਕਾਲ ਸੈਂਟਰਾਂ ਖਿ਼ਲਾਫ਼ ਵੱਡੀ ਕਾਰਵਾਈ ਕੀਤੀ ਹੈ। ਪਿਛਲੇ 24…

Punjab News : ਬਲਜਿੰਦਰ ਸਿੰਘ ਮਹੰਤ, ਮੁਹਾਲੀ : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਫਰਜ਼ੀ ਕਾਲ ਸੈਂਟਰਾਂ ਖਿ਼ਲਾਫ਼ ਵੱਡੀ ਕਾਰਵਾਈ ਕੀਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਮੁਹਾਲੀ ਵਿਖੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਇੰਡਸਟਰੀਅਲ ਏਰੀਆਰ ਫੇਜ਼-7 ਅਤੇ ਫੇਜ਼-8ਬੀ ਤੋਂ ਚੱਲ ਰਹੀਆਂ ਗੈਰ-ਕਾਨੂੰਨੀ ਇਕਾਈਆਂ, ਦੂਜੇ ਦੇਸ਼ਾਂ ਵਿਚ ਵੱਸੇ ਲੋਕਾਂ ਨੂੰ ਕੰਪਿਊਟਰ ਅਤੇ ਇਲੈਕਟ੍ਰਾਨਿਕ ਵਸਤੂਆਂ ਲਈ ਰੱਖ-ਰਖਾਅ ਸੇਵਾ ਦੀ ਪੇਸ਼ਕਸ਼ ਕਰ ਰਹੀਆਂ ਸਨ ਅਤੇ ਫਿਰ ਉਨ੍ਹਾਂ ਨੂੰ ਆਪਣੇ ਬੈਂਕ ਖਾਤਿਆਂ ਵਿਚ ਆਨਲਾਈਨ ਭੁਗਤਾਨ ਟ੍ਰਾਂਸਫਰ ਕਰਨ ਲਈ ਵਰਗਲਾ ਰਹੀਆਂ ਸਨ। ਪੁਲਿਸ ਨੇ ਮੁਹਾਲੀ ਦੇ ਸਟੇਟ ਸਾਈਬਰ ਸੈੱਲ ਥਾਣੇ ਵਿਚ ਕੇਸ ਦਰਜ ਕੀਤਾ ਹੈ।
ਛਾਪੇਮਾਰੀ ਤੋਂ ਬਾਅਦ ਦੋਵਾਂ ਕੇਂਦਰਾਂ ਤੋਂ ਕੁੱਲ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚੋਂ 18 ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਅਤੇ 137 ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ। 

Leave a Reply

Your email address will not be published. Required fields are marked *