Weather Update : ਲੂ ਦੀ ਲਪੇਟ ਵਿਚ ਪੂਰਾ ਦੇਸ਼, ਕਈ ਇਲਾਕਿਆਂ ਵਿਚ ਮੀਂਹ ਦੇਵੇਗਾ ਰਾਹਤ 

Weather Update: ਦੇਸ਼ ਦੇ ਕਈ ਰਾਜਾਂ ਵਿਚ ਇਸ ਸਮੇਂ ਭਿਆਨਕ ਗਰਮੀ (Weather Update) ਦਾ ਕਹਿਰ ਜਾਰੀ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ 45 ਨੂੰ ਪਾਰ ਕਰ…

Weather Update: ਦੇਸ਼ ਦੇ ਕਈ ਰਾਜਾਂ ਵਿਚ ਇਸ ਸਮੇਂ ਭਿਆਨਕ ਗਰਮੀ (Weather Update) ਦਾ ਕਹਿਰ ਜਾਰੀ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ 45 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਆਈਐਮਡੀ ਨੇ 18 ਮਈ ਤੋਂ ਪੂਰਬੀ ਖੇਤਰ ਵਿਚ ਭਿਆਨਕ ਗਰਮੀ ਦੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਦੱਖਣੀ ਪ੍ਰਾਇਦੀਪ ਭਾਰਤ ਵਿਚ ਤੂਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਵਿਭਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ।
ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਲੂ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ 19 ਮਈ, 2024 ਤੱਕ ਦੱਖਣੀ ਅੰਡੇਮਾਨ ਸਾਗਰ, ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਨਿਕੋਬਾਰ ਟਾਪੂ ਦੇ ਕੁਝ ਖੇਤਰਾਂ ਵਿੱਚ ਅੱਗੇ ਵਧਣ ਦੀ ਸੰਭਾਵਨਾ ਹੈ। 17 ਤੋਂ 19 ਮਈ ਦੌਰਾਨ ਪੱਛਮੀ ਰਾਜਸਥਾਨ ਦੇ ਅਲੱਗ-ਥਲੱਗ ਜਾਂ ਕੁਝ ਹਿੱਸਿਆਂ ਵਿੱਚ ਗਰਮੀ ਦੀ ਸੰਭਾਵਨਾ ਹੈ। ਪੰਜਾਬ, ਦੱਖਣੀ ਹਰਿਆਣਾ ਵਿੱਚ 17 ਮਈ ਤੋਂ 19 ਮਈ ਦੌਰਾਨ ਅਤੇ ਉੱਤਰੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ 17 ਮਈ ਤੋਂ 19 ਮਈ ਦੌਰਾਨ ਹੀਟ ਵੇਵ ਦੀ ਸੰਭਾਵਨਾ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰਦੇ ਹੋਏ ਮੌਸਮ ਵਿਭਾਗ ਨੇ ਕਿਹਾ ਕਿ ਹਫਤੇ ਦੇ ਅੰਤ ‘ਚ ਦਿੱਲੀ ‘ਚ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪਾਰਾ ਵਧਣ ਲਈ ਖੁਸ਼ਕ ਪੱਛਮੀ ਅਤੇ ਉੱਤਰ-ਪੱਛਮੀ ਹਵਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਸ਼ਨੀਵਾਰ ਨੂੰ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਇਨ੍ਹਾਂ ਇਲਾਕਿਆਂ ਵਿਚ ਹੋ ਸਕਦੀ ਹੈ ਬਾਰਿਸ਼
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਤੇਲੰਗਾਨਾ, ਤੱਟਵਰਤੀ ਕਰਨਾਟਕ, ਅੰਦਰੂਨੀ ਤਾਮਿਲਨਾਡੂ, ਕੇਰਲ, ਲਕਸ਼ਦੀਪ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣੀ ਛੱਤੀਸਗੜ੍ਹ, ਦੱਖਣੀ ਉੜੀਸਾ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

Leave a Reply

Your email address will not be published. Required fields are marked *