ਹੰਸ ਰਾਜ ਹੰਸ ਦੇ ਕਿਸਾਨਾਂ ਬਾਰੇ ਵਿਗੜੇ ਬੋਲ, ‘ਇਨ੍ਹਾਂ ਛਿੱਤਰਾਂ ਤੋਂ ਬਿਨਾਂ ਬੰਦੇ ਨਹੀਂ ਬਣਨਾ…’

Punjab Politics : ਪੰਜਾਬ ਲੋਕ ਸਭਾ ਚੋਣਾਂ ਵਿਚਾਲੇ ਸਿਆਸਤ ਬੇਹੱਦ ਭਖੀ ਹੋਈ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ…

Punjab Politics : ਪੰਜਾਬ ਲੋਕ ਸਭਾ ਚੋਣਾਂ ਵਿਚਾਲੇ ਸਿਆਸਤ ਬੇਹੱਦ ਭਖੀ ਹੋਈ ਹੈ। ਦੂਜੇ ਪਾਸੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਖਾਸ ਕਰ ਕੇ ਪਿੰਡਾਂ ਵਿਚ ਪ੍ਰਚਾਰ ਲਈ ਆਉਂਦੇ ਉਮੀਦਵਾਰਾਂ ਨੂੰ ਘੇਰ ਕੇ ਸਵਾਲ ਪੁੱਛੇ ਜਾ ਰਹੇ ਹਨ। ਇਸ ਵਿਰੋਧ ਕਾਰਨ ਭਾਜਪਾ ਉਮੀਦਵਾਰ ਤੰਗ ਨਜ਼ਰ ਆ ਰਹੇ ਹਨ। ਇਸ ਤੋਂ ਪਰੇਸ਼ਾਨ ਹੋ ਕੇ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਬੋਲ ਵਿਗੜ ਗਏ। ਉਨ੍ਹਾਂ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਇਨ੍ਹਾਂ ਨੇ ਛਿੱਤਰਾਂ ਤੋਂ ਬਿਨਾਂ ਬੰਦੇ ਨਹੀਂ ਬਣਨਾ, 2 ਤਰੀਕ ਤੋਂ ਬਾਅਦ (ਚੋਣਾਂ ਤੋਂ ਬਾਅਦ) ਮੈਂ ਵੇਖਾਂਗਾ, ਕਿਹੜਾ ਖੱਬੀ ਖਾਨ ਇਥੇ ਖੰਘਦਾ ਹੈ। ਪਰਸੋਂ ਤੁਸੀਂ ਬਾਜ਼ਾਰ ਵਿਚ ਲਾਲਿਆਂ ਤੋਂ ਡਾਂਗਾਂ ਖਾਧੀਆਂ ਹਨ, ਫਿਰ ਉਥੇ ਜਾ ਕੇ ਬੈਠ ਜਾਂਦੇ ਹਨ। ਇਹ ਤਾਂ ਮੈਂ ਇਨ੍ਹਾਂ ਨੂੰ ਰੋਕਿਆ ਹੋਇਆ ਹੈ ਕਿ ਕਿਸੇ ਨਾਲ ਲੜਨਾ ਨਹੀਂ, ਨਹੀਂ ਤਾਂ ਗਰੀਬ ਆਦਮੀ ਨੂੰ ਜਦੋਂ ਗੁੱਸਾ ਆ ਜਾਂਦਾ ਹੈ ਤਾਂ ਧਰਤੀ ਨੂੰ ਅੱਗ ਲਗਾ ਦਿੰਦਾ ਹੈ।’

Leave a Reply

Your email address will not be published. Required fields are marked *