Weather Update : ਬਾਰਿਸ਼ ਵੀ ਨਾ ਦਿਵਾ ਸਕੀ ਗਰਮੀ ਤੋਂ ਰਾਹਤ, ਝੁਲਸਾ ਰਹੀ ਗਰਮੀ, ਪਾਰਾ 45 ਪਾਰ…

Weather Update : ਪੰਜਾਬ ਸਮੇਤ ਪੂਰਾ ਦੇਸ਼ ਗਰਮੀ ਦਾ ਕਹਿਰ ਝਲ ਰਿਹਾ ਹੈ। ਮੌਸਮ ਵਿਭਾਗ ਨੇ ਲੂ (ਹੀਟ ਵੇਵ) ਨੂੰ ਲੈ ਕੇ ਆਰੇਂਜ ਅਲਰਟ ਜਾਰੀ…

Weather Update : ਪੰਜਾਬ ਸਮੇਤ ਪੂਰਾ ਦੇਸ਼ ਗਰਮੀ ਦਾ ਕਹਿਰ ਝਲ ਰਿਹਾ ਹੈ। ਮੌਸਮ ਵਿਭਾਗ ਨੇ ਲੂ (ਹੀਟ ਵੇਵ) ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਬੀਤੇ ਦਿਨੀਂ ਪੰਜਾਬ ਦੇ ਕੁਝ ਹਿੱਸਿਆ ਵਿਚ ਪਈ ਬਾਰਿਸ਼ ਵੀ ਗਰਮੀ ਤੋਂ ਰਾਹਤ ਨਹੀਂ ਦਿਵਾ ਸਕੀ ਤੇ ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।
ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ। ਗਰਮੀ ਦੀ ਲਹਿਰ ਕਾਰਨ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ।

Leave a Reply

Your email address will not be published. Required fields are marked *