Canada ਸਰਕਾਰ ਨੇ ਦਿੱਤੀ ਖੁਸ਼ਖਬਰੀ, ਇਨ੍ਹਾਂ ਨੂੰ ਮਿਲੇਗੀ PR !

Canada News : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਵਾਸੀਆਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਟਰੂਡੋ ਸਰਕਾਰ ਕੈਨੇਡਾ ਵਿਚ ਮੌਜੂਦ ਪਰਵਾਸੀਆਂ ਨੂੰ ਪੱਕਾ ਕਰਨ ਜਾ…

Canada News : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਵਾਸੀਆਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਟਰੂਡੋ ਸਰਕਾਰ ਕੈਨੇਡਾ ਵਿਚ ਮੌਜੂਦ ਪਰਵਾਸੀਆਂ ਨੂੰ ਪੱਕਾ ਕਰਨ ਜਾ ਰਹੀ ਹੈ। ਦਰਅਸਲ ਉਨ੍ਹਾਂ ਕਿਹਾ ਕਿ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਵਿਦੇਸ਼ੀਆਂ ਨੂੰ ਪੱਕੇ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਟਰੂਡੋ ਨੇ ਕਿਹਾ ਕਿ ਆਖਿਆ ਕਿ ਜਿਨ੍ਹਾਂ ਲੋਕਾਂ ਨੂੰ ਦੇਸ਼ ਵਿਚੋਂ ਕੱਢ ਉਨ੍ਹਾਂ ਦੇ ਆਪੋ-ਆਪਣੇ ਦੇਸ਼ਾਂ ‘ਚ ਭੇਜਣਾ ਜ਼ਰੂਰੀ ਹੈ, ਉਨ੍ਹਾਂ ਲਈ ਪ੍ਰਕਿਰਿਆ ਹੋਰ ਵੀ ਤੇਜ਼ ਹੋਣੀ ਚਾਹੀਦੀ ਹੈ। 
ਇਸ ਦੇ ਨਾਲ ਹੀ ਉਨ੍ਹਾਂ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਨੇ ਕਿਹਾ ਕਿ ਇਮੀਗ੍ਰੇਸ਼ਨ ਨੀਤੀ ਉੱਪਰ ਵਿਚਾਰ ਕਰ ਰਹੇ ਹਨ, ਜਿਸ ਨੂੰ ਸੰਸਦ ਦੇ ਮੌਜੂਦ ਸੈਸ਼ਨ ਦੌਰਾਨ ਕੈਬਨਿਟ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਕੈਨੇਡਾ ਦੀ ਸਰਕਾਰ ਵੱਲੋਂ ਵਿਦੇਸ਼ੀਆਂ ਨੂੰ ਇਮੀਗ੍ਰੇਸ਼ਨ ਰਾਹਤ ਦੇਣ ਲਈ 2021 ਤੋਂ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਹੁਣ ਪੂਰੇ ਹੋਣ ਦੀ ਸੰਭਾਵਨਾ ਹੈ। 
ਕੈਨੇਡਾ ਵਿਚ ਇਸ ਸਮੇਂ ਵੀਜ਼ੇ ਤੋਂ ਬਿਨਾਂ ਰਹਿ ਰਹੇ ਵਿਦੇਸ਼ੀਆਂ ਦੀ ਗਿਣਤੀ 500000 ਕਰੀਬ ਦੱਸੀ ਜਾ ਰਹੀ ਹੈ, ਜਿਨ੍ਹਾਂ ਦੇ ਲੁਕ-ਲੁਕ ਕੇ ਕੰਮ ਕਰਦਿਆਂ ਸ਼ੋਸ਼ਣ ਦਾ ਸ਼ਿਕਾਰ ਹੋਣ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਹਨ। ਇਹ ਵੀ ਕਿ ਉਹ ਲੋਕ ਸਿਹਤ ਸੇਵਾਵਾਂ ਅਤੇ ਸਰਕਾਰੀ ਸਹੂਲਤਾਂ ਤੋਂ ਵੀ ਵਾਂਝੇ ਰਹਿੰਦੇ ਹਨ ਅਤੇ ਉਨ੍ਹਾਂ ਤੋਂ ਪੱਕੇ ਹੋ ਚੁੱਕੇ ਲੋਕਾਂ ਨਾਲੋਂ ਵੱਧ ਕੰਮ ਕਰਵਾਇਆ ਜਾਂਦਾ ਅਤੇ ਤਨਖਾਹ ਘੱਟ ਦਿੱਤੀ ਜਾਂਦੀ ਹੈ।
ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਮੰਤਰੀ ਮਿੱਲਰ ਵਿਦੇਸ਼ੀਆਂ ਨੂੰ ਪੱਕੇ ਹੋਣ ਅਤੇ ਨਾਗਰਿਕਤਾ ਲੈਣ ਦਾ ਮੌਕਾ ਦੇਣ ਦੀ ਯੋਜਨਾ ਉੱਪਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੇ ਇਸ ਬਾਰੇ ਕੋਈ ਸਮਾਂ ਸਾਰਣੀ ਨਹੀਂ ਦੱਸੀ। ਕੈਨੇਡਾ ਵਿਚ ਵੀਜ਼ਾ/ਸਟੇਅ ਦੀ ਮਿਆਦ ਖ਼ਤਮ ਹੋਣ ਮਗਰੋਂ ਰਹਿ ਰਹੇ ਜਾਂ ਸ਼ਰਨਾਰਥੀ ਕੇਸ ਕਰ ਕੇ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਗ਼ੈਰ-ਦਸਤਾਵੇਜ਼ੀ ਜਾਂ ‘ਕੱਚੇ’ ਮੰਨਿਆ ਜਾਂਦਾ ਹੈ।

Leave a Reply

Your email address will not be published. Required fields are marked *