Punjab Schools Holidays: ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਫੈਸਲਾ 

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।…

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਦਰਅਸਲ, ਪਹਿਲਾਂ ਪੰਜਾਬ ਸਰਕਾਰ ਵੱਲੋਂ ਇਕ ਜੂਨ ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਪੈ ਰਹੀ ਅੱਤ ਦੀ ਗਰਮੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ 21 ਮਈ ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *