ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਗਏ ਹਨ ਉਹ ਅੱਜ ਦੁਪਹਿਰ ਕਾਂਗਰਸ ਹਾਈ ਕਮਾਨ ਵਲੋਂ ਗਠਿਤ 3 ਮੈਂਬਰੀ ਕਮੇਟੀ ਨਾਲ ਮੀਟਿੰਗ ਕਰਨਗੇ ਅਤੇ ਇਸ ਦੇ ਨਾਲ ਹੀ ਕਲ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਵਿਚਲੇ ਵਿਵਾਦ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਸੱਦਿਆ ਹੈ। ਹਾਈਕਮਾਨ ਨੇ ਪੰਜਾਬ ਦੇ ਹੋਰਨਾਂ ਕਈ ਸੀਨੀਅਰ ਆਗੂਆਂ ਨੂੰ ਵੀ ਦਿੱਲੀ ਸੱਦਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 22 ਜੂਨ ਨੂੰ ਹਾਈਕਮਾਨ ਨਾਲ ਮੁਲਾਕਾਤ ਕਰਨਗੇ।

Read this- ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਪਾਰਟੀ ਵਰਕਰਾਂ ਨੇ ਕੀਤਾ ਸਵਾਗਤ
ਉਨ੍ਹਾਂ ਦੀ ਪਹਿਲਾਂ ਖੜਗੇ ਕਮੇਟੀ ਨਾਲ ਵੀ ਮੀਟਿੰਗ ਹੋਵੇਗੀ। ਕਾਂਗਰਸ ਹਾਈਕਮਾਨ ਪੰਜਾਬ ਕਾਂਗਰਸ ‘ਚ ਵਧ ਰਹੇ ਰੱਫੜ ਨੂੰ ਦੇਖਦਿਆਂ ਜਲਦ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ। ਚਰਚੇ ਹਨ ਕਿ ਹਾਈਕਮਾਨ ਕੋਈ ਅਗਲਾ ਫ਼ੈਸਲਾ ਲੈਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨਾਲ ਇਕੱਠਿਆਂ ਮੀਟਿੰਗ ਕਰੇਗੀ। ਉਧਰ, ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਮੁੱਖ ਮੰਤਰੀ ਨੂੰ ਮੁੜ ਨਿਸ਼ਾਨੇ ’ਤੇ ਲੈਣ ਨਾਲ ਕਈ ਸ਼ੰਕੇ ਪੈਦਾ ਹੁੰਦੇ ਹਨ। ਪੰਜਾਬ ਕਾਂਗਰਸ ਵਿੱਚ ਬਗ਼ਾਵਤ ਉੱਠਣ ਮਗਰੋਂ ਹਾਈਕਮਾਨ ਨੇ ਤਿੰਨ ਮੈਂਬਰੀ ਪੈਨਲ ਦਾ ਗਠਨ ਕੀਤਾ ਸੀ, ਜਿਸ ਨੇ ਸਾਰੇ ਆਗੂਆਂ ਨੂੰ ਸੁਣ ਕੇ ਆਪਣੀ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਸੌਂਪ ਦਿੱਤੀ ਸੀ।



