Brother’s Family Murdered : ਛੋਟੇ ਭਰਾ ਦਾ ਪੂਰਾ ਪਰਿਵਾਰ ਹੀ ਕਰ’ਤਾ ਕਤਲ, 3 ਮਹੀਨੇ ਦੇ ਭਤੀਜੇ ਉਤੇ ਵੀ ਨਾ ਕੀਤਾ ਤਰਸ

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿਚ ਰੂਹ ਕੰਬਾਊ ਵਾਰਦਾਤ ਵਾਪਰੀ ਹੈ। ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਤੇ 3 ਮਹੀਨੇ…

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿਚ ਰੂਹ ਕੰਬਾਊ ਵਾਰਦਾਤ ਵਾਪਰੀ ਹੈ। ਜ਼ਿਲ੍ਹੇ ਦੇ ਪਿੰਡ ਬਿੰਦਰੋਲੀ ਵਿੱਚ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ, ਭਰਜਾਈ ਤੇ 3 ਮਹੀਨੇ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਫਰਾਰ ਹੋ ਗਿਆ। 
ਜਾਣਕਾਰੀ ਮੁਤਾਬਕ ਸੋਨੀਪਤ ਦੇ ਪਿੰਡ ਬਿੰਦਰੋਲੀ ਵਿਖੇ ਅਮਰਦੀਪ (26), ਉਸ ਦੀ ਪਤਨੀ ਮਧੂ (22) ਅਤੇ ਉਸ ਦੇ 3 ਮਹੀਨੇ ਦੇ ਪੁੱਤਰ ਸ਼ਿਵਮ ਨੂੰ ਮਨਦੀਪ ਨੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਕਤਲ ਕਰ ਦਿੱਤਾ। ਮਨਦੀਪ ਨੇ ਇਸ ਕਤਲ ਦੀ ਘਟਨਾ ਨੂੰ ਘਰ ਵਿਚ ਹੀ ਅੰਜਾਮ ਦਿੱਤਾ ਹੈ। ਤਿੰਨਾਂ ਨੂੰ ਮਾਰਨ ਤੋਂ ਬਾਅਦ ਉਹ ਉਥੋਂ ਭੱਜ ਗਿਆ।ਸਥਾਨਕ ਲੋਕਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। 
ਮੁਲਜ਼ਮਾਂ ਨੇ ਤਿੰਨਾਂ ਦਾ ਕਤਲ ਕਿਉਂ ਕੀਤਾ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਕੁੰਡਲੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐਫਐਸਐਲ ਟੀਮ ਨੂੰ ਬੁਲਾ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *