PM Modi in Punjab : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਪਟਿਆਲਾ ਵਿਖੇ ਰੈਲੀ ਕਰਨ ਪਹੁੰਚ ਰਹੇ ਹਨ। ਉਹ ਪਟਿਲਾਆ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਪੁੱਜੇ ਸਨ। ਇਸ ਤੋਂ ਬਾਅਦ, ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (PM Modi in Punjab) ਰੈਲੀ ਵਾਲੀ ਥਾਂ ਪਹੁੰਚੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ ‘ਚ 40 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਲਈ ਮੌਸਮ ਪਰੂਫ ਟੈਂਟ ਲਗਾਇਆ ਗਿਆ ਹੈ। ਇਸ ਸਟੈਂਡ ਨੂੰ ਸਥਾਪਤ ਕਰਨ ਦੀ ਜ਼ਿੰਮੇਵਾਰੀ ਵਿਸ਼ੇਸ਼ ਤੌਰ ’ਤੇ ਅੰਮ੍ਰਿਤਸਰ ਦੀ ਇਕ ਕੰਪਨੀ ਨੂੰ ਦਿੱਤੀ ਗਈ ਹੈ।
ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਪਟਿਆਲਾ ਪੁਲਿਸ ਨੇ ਪੋਲੋ ਗਰਾਊਂਡ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਲਈ ਸ਼ਹਿਰ ਵਿੱਚ 16 ਵਿਸ਼ੇਸ਼ ਚੌਕੀਆਂ ਅਤੇ 7 ਅੰਤਰਰਾਜੀ ਚੌਕੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਪਟਿਆਲਾ ਵਿੱਚ ਹੋਰ ਜ਼ਿਲ੍ਹਿਆਂ ਦੇ ਐਸਪੀ ਅਤੇ ਹੋਰ ਪੁਲਿਸ ਅਧਿਕਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ 24 ਘੰਟੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ। ਬੁੱਧਵਾਰ ਨੂੰ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਪੋਲੋ ਗਰਾਊਂਡ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਏਡੀਜੀਪੀ ਨੇ ਕਿਹਾ ਕਿ ਚਾਰ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਕਿਸਾਨ ਵੀ ਵਿਰੋਧ ਕਰਨਗੇ
ਪਟਿਆਲਾ ਵਿੱਚ ਵੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਕਿਸਾਨਾਂ ਦਾ ਵੱਡਾ ਸਮੂਹ ਉਸ ਨੂੰ ਮਿਲਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਬਾਰੇ ਸਵਾਲ ਕਰਨਗੇ। 24 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਲਈ ਜਲੰਧਰ ਦੇ ਪੀਏਪੀ ਗਰਾਊਂਡ ਅਤੇ ਗੁਰਦਾਸਪੁਰ ਦੇ ਦੀਨਾਨਗਰ ਇਲਾਕੇ ਵਿੱਚ ਰੈਲੀਆਂ ਹੋਣੀਆਂ ਹਨ।
ਚੁਣੌਤੀਪੂਰਨ ਰਹੇਗੀ ਪੀਐਮ ਮੋਦੀ ਦੀ ਰੈਲੀ, ਅੱਜ ਪਹੁੰਚ ਰਹੇ ਪਟਿਆਲਾ, ਕਿਸਾਨਾਂ ਕੀਤੀ ਵਿਰੋਧ ਦੀ ਤਿਆਰੀ
PM Modi in Punjab : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਪਟਿਆਲਾ ਵਿਖੇ ਰੈਲੀ ਕਰਨ ਪਹੁੰਚ ਰਹੇ ਹਨ। ਉਹ ਪਟਿਲਾਆ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ…
