ਗੁਰਦਾਸਪੁਰ : ਗੁਰਦਾਸਪੁਰ ਵਿਖੇ ਬੀਤੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਲਗਾਤਾਰ ਛੇ ਘੰਟੇ ਪਈ ਭਾਰੀ ਬਾਰਿਸ਼ ਕਾਰਨ ਪੂਰੇ ਸ਼ਹਿਰ ਵਿੱਚ ਜਲ-ਭਰਾਵ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ। ਹਾਲਾਂਕਿ ਅੱਜ ਦੂਜੇ ਦਿਨ ਬਾਰਿਸ਼ ਦੀ ਰਫ਼ਤਾਰ ਕੁਝ ਮੱਠੀ ਰਹੀ, ਪਰ ਇਸ ਦੇ ਬਾਵਜੂਦ ਬਾਜ਼ਾਰਾਂ ਵਿੱਚ ਪਾਣੀ ਭਰਿਆ ਰਿਹਾ, ਜਿਸ ਨਾਲ ਆਮ ਲੋਕਾਂ ਅਤੇ ਵਪਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਮੀਂਹ ਦਾ ਪਾਣੀ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਸ਼ਹਿਰ ਦੀਆਂ ਨੀਵੀਆਂ ਥਾਵਾਂ ’ਤੇ ਸਥਿਤ ਦੁਕਾਨਾਂ ਦੇ ਅੰਦਰ ਜਾ ਵੜਿਆ। ਪਾਣੀ ਅਚਾਨਕ ਦੁਕਾਨਾਂ ਵਿੱਚ ਆਉਣ ਕਾਰਨ ਵਪਾਰੀਆਂ ਅਤੇ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਕਿਉਂਕਿ ਦੁਕਾਨਾਂ ਵਿੱਚ ਪਿਆ ਕੀਮਤੀ ਸਾਮਾਨ ਪਾਣੀ ਵਿੱਚ ਭਿੱਜ ਕੇ ਖ਼ਰਾਬ ਹੋ ਗਿਆ ਹੈ।
ਪੀੜਤ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਹਿਰ ਵਿੱਚ ਪੈਦਾ ਹੋਈ ਇਸ ਜਲ-ਭਰਾਵ ਦੀ ਸਥਿਤੀ ਲਈ ਸਿੱਧੇ ਤੌਰ ’ਤੇ ਪ੍ਰਸ਼ਾਸਨ ਦੀ ਨਾਲਾਇਕੀ ਅਤੇ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸੀਵਰੇਜ ਅਤੇ ਨਿਕਾਸੀ ਦੇ ਪ੍ਰਬੰਧ ਪੁਖ਼ਤਾ ਨਾ ਹੋਣ ਕਾਰਨ ਹਰ ਮਾਮੂਲੀ ਮੀਂਹ ਵਿੱਚ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

