ਫਤਿਹਗੜ੍ਹ ਸਾਹਿਬ : ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਵੱਲੋਂ ਬੀਤੀ ਦੇਰ ਰਾਤ ਸਥਾਨਕ ਕੌਂਸਲਰਾਂ ਦੇ ਕਾਫ਼ਲੇ ਨਾਲ ਫਾਇਰ ਬ੍ਰਿਗੇਡ ਦਫ਼ਤਰ ਵਿਖੇ ਅਚਾਨਕ ਛਾਪੇਮਾਰੀ ਕੀਤੀ ਗਈ। ਇਸ ਅਚਨਚੇਤ ਨਿਰੀਖਣ ਦਾ ਮੁੱਖ ਕਾਰਨ ਪਿਛਲੇ ਕੁਝ ਸਮੇਂ ਤੋਂ ਵਿਭਾਗੀ ਕੰਮਕਾਜ ਵਿੱਚ ਵਰਤੀ ਜਾ ਰਹੀ ਲਾਪਰਵਾਹੀ ਅਤੇ ਅਣਗਹਿਲੀ ਸਬੰਧੀ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਸਨ, ਜਿਨ੍ਹਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਧਾਨ ਨੇ ਖ਼ੁਦ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ।
ਡਿਊਟੀ ਤੋਂ ਗੈਰ-ਹਾਜ਼ਰ ਮਿਲੇ ਕਰਮਚਾਰੀ
ਚੈਕਿੰਗ ਦੌਰਾਨ ਜਦੋਂ ਮੌਕੇ ’ਤੇ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਗਈ ਤਾਂ ਕੁਝ ਕਰਮਚਾਰੀ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ। ਇਸ ਲਾਪਰਵਾਹੀ ਨੂੰ ਦੇਖਦਿਆਂ ਪ੍ਰਧਾਨ ਆਸ਼ਾ ਰਾਣੀ ਨੇ ਸਖ਼ਤ ਨਾਰਾਜ਼ਗੀ ਜ਼ਹਰ ਕੀਤੀ ਅਤੇ ਮੌਕੇ ’ਤੇ ਮੌਜੂਦ ਹੋਰਨਾਂ ਮੁਲਾਜ਼ਮਾਂ ਨੂੰ ਹੁਕਮ ਦਿੱਤੇ ਕਿ ਉਹ ਗੈਰ-ਹਾਜ਼ਰ ਚੱਲ ਰਹੇ ਮੁਲਾਜ਼ਮਾਂ ਨੂੰ ਤੁਰੰਤ ਫੋਨ ਕਰਕੇ ਡਿਊਟੀ ’ਤੇ ਹਾਜ਼ਰ ਹੋਣ ਲਈ ਤਲਬ ਕਰਨ।
ਸਖ਼ਤ ਹਦਾਇਤਾਂ ਅਤੇ ਨਰਮੀ ਦਾ ਰੁਖ਼
ਸਟਾਫ਼ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕਰਦਿਆਂ ਪ੍ਰਧਾਨ ਨੇ ਹਦਾਇਤ ਕੀਤੀ ਕਿ ਜਨਤਾ ਦੀ ਜਾਨ-ਮਾਲ ਨਾਲ ਜੁੜੇ ਇਸ ਅਹਿਮ ਮਹਿਕਮੇ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।
ਪਹਿਲੀ ਵਾਰ ਦਿੱਤੀ ਗਈ ਚੇਤਾਵਨੀ
ਪ੍ਰਧਾਨ ਆਸ਼ਾ ਰਾਣੀ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਪਹਿਲੀ ਗ਼ਲਤੀ ਹੋਣ ਕਾਰਨ ਸਬੰਧਤ ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ (ਵਾਰਨਿੰਗ) ਦੇ ਕੇ ਛੱਡਿਆ ਜਾ ਰਿਹਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਖ਼ਤੀ ਕਰਨ ਦੀ ਬਜਾਏ ਜੇਕਰ ਪਿਆਰ ਨਾਲ ਸਮਝਾ ਕੇ ਸਿਸਟਮ ਨੂੰ ਸੁਧਾਰਿਆ ਜਾ ਸਕਦਾ ਹੈ, ਤਾਂ ਪਹਿਲਾਂ ਇਹੀ ਰਾਹ ਅਪਣਾਇਆ ਜਾਣਾ ਚਾਹੀਦਾ ਹੈ, ਪਰ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਮੁਆਫ਼ ਨਹੀਂ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Major accident in Khanna: ਸਮਰਾਲਾ ਰੋਡ ’ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਸਵਾਰ ਨੇ ਮੁਸ਼ਕਲ ਨਾਲ ਬਚਾਈ ਜਾਨ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

