Ludhiana : ਪੁੱਤਾਂ ਨੂੰ ਲੜਦਿਆਂ ਨਹੀਂ ਜਰ ਸਕਿਆ ਪਿਤਾ, ਹੋ ਗਈ ਮੌਤ

ਲੁਧਿਆਣਾ : ਲੁਧਿਆਣਾ ਵਿਖੇ ਇਕ ਦਰਦਨਾਕ ਘਟਨਾ ਵਾਪਰੀ ਹੈ। ਇਥੇ ਦੋ ਸਕੇ ਭਰਾਵਾਂ ਦੀ ਆਪਸ ਵਿਚ ਲੜਾਈ ਹੋ ਗਈ।ਜਦੋਂ ਪਿਤਾ ਨੇ ਪੁੱਤਰਾਂ ਨੂੰ ਲੜਦਿਆਂ ਵੇਖਿਆ…

ਲੁਧਿਆਣਾ : ਲੁਧਿਆਣਾ ਵਿਖੇ ਇਕ ਦਰਦਨਾਕ ਘਟਨਾ ਵਾਪਰੀ ਹੈ। ਇਥੇ ਦੋ ਸਕੇ ਭਰਾਵਾਂ ਦੀ ਆਪਸ ਵਿਚ ਲੜਾਈ ਹੋ ਗਈ।ਜਦੋਂ ਪਿਤਾ ਨੇ ਪੁੱਤਰਾਂ ਨੂੰ ਲੜਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਕੈਲਾਸ਼ ਨਗਰ ਰੋਡ ਦੀ ਹੈ, ਜਿੱਥੇ ਦੋ ਭਰਾਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਹ ਸਦਮਾ ਪਿਤਾ ਬਰਦਾਸ਼ਤ ਨਹੀਂ ਕਰ ਸਕਿਆ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੱਡੇ ਪੁੱਤਰ ਦਾ ਕਹਿਣਾ ਹੈ ਕਿ ਉਸ ਦਾ ਛੋਟਾ ਭਰਾ ਪਿਛਲੇ ਕੁਝ ਦਿਨਾਂ ਤੋਂ ਉਸ ਦੇ ਪਿਤਾ ਨੂੰ ਪੈਸਿਆਂ ਨੂੰ ਲੈ ਕੇ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਅੱਜ ਉਹ ਫਿਰ ਤੋਂ ਪੈਸੇ ਮੰਗਣ ਲਈ ਉਨ੍ਹਾਂ ਦੇ ਘਰ ਆਇਆ ਅਤੇ ਇਸ ਦੌਰਾਨ ਦੋਵਾਂ ਵਿਚਾਲੇ ਤਕਰਾਰ ਸ਼ੁਰੂ ਹੋ ਗਈ ਅਤੇ ਉਸ ਨੇ ਹਮਲਾ ਕਰ ਦਿੱਤਾ। ਪਿਤਾ ‘ਤੇ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੋਸ਼ੀਆਂ ਨੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਪਰਿਵਾਰ ਦੁਖੀ ਹੋ ਕੇ ਰੋ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕੈਲਾਸ਼ ਨਗਰ ਰੋਡ ‘ਤੇ ਦੋ ਸਕੇ ਭਰਾ ਆਪਸ ਵਿਚ ਲੜ ਪਏ, ਜਿਸ ਦੇ ਚੱਲਦੇ ਜਦੋਂ ਪਿਤਾ ਨੇ ਭਰਾਵਾਂ ਦੀ ਲੜਾਈ ਦੇਖੀ ਤਾਂ ਉਨ੍ਹਾਂ ਨੂੰ ਦੌਰਾ ਪੈ ਗਿਆ, ਇਸ ਤੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਹੁਣ ਤਕ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਬਾਕੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। 

Leave a Reply

Your email address will not be published. Required fields are marked *