ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 7 ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਸ਼ਾਤਰ ਚੋਰ ਕਾਬੂ

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਜ਼ੀਰਾ ਦੀ ਪੁਲਿਸ ਨੇ ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਂਦਿਆਂ ਇੱਕ ਵੱਡੀ ਸਫ਼ਲਤਾ ਹਾਸਲ…

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਜ਼ੀਰਾ ਦੀ ਪੁਲਿਸ ਨੇ ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਂਦਿਆਂ ਇੱਕ ਵੱਡੀ ਸਫ਼ਲਤਾ

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਜ਼ੀਰਾ ਦੀ ਪੁਲਿਸ ਨੇ ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਂਦਿਆਂ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਮੁਸਤੈਦੀ ਵਿਖਾਉਂਦਿਆਂ ਇੱਕ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ ਵਿੱਚੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 7 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਕਾਬੂ ਕੀਤਾ ਗਿਆ ਦੋਸ਼ੀ ਕਾਫੀ ਸ਼ਾਤਰ ਦਿਮਾਗ ਹੈ ਅਤੇ ਲੰਬੇ ਸਮੇਂ ਤੋਂ ਇਲਾਕੇ ਵਿੱਚ ਸਰਗਰਮ ਸੀ। ਉਹ ਮੁੱਖ ਤੌਰ ‘ਤੇ ਸਿਵਲ ਹਸਪਤਾਲ ਜ਼ੀਰਾ ਦੇ ਬਾਹਰ ਖੜ੍ਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਵਾਹਨਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਾ ਸੀ। ਇਸ ਤੋਂ ਇਲਾਵਾ ਉਹ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਵੱਖ-ਵੱਖ ਦੁਕਾਨਾਂ ਦੇ ਬਾਹਰ ਪਾਰਕ ਕੀਤੇ ਮੋਟਰਸਾਈਕਲਾਂ ਨੂੰ ਵੀ ਮੌਕਾ ਦੇਖ ਕੇ ਚੋਰੀ ਕਰ ਲੈਂਦਾ ਸੀ।

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜ਼ੀਰਾ ਦੇ ਜਾਂਚ ਅਧਿਕਾਰੀ ਸਤਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਪੂਰੀ ਉਮੀਦ ਹੈ ਕਿ ਇਸ ਪੁੱਛਗਿੱਛ ਦੌਰਾਨ ਇਲਾਕੇ ਵਿੱਚ ਪਿਛਲੇ ਦਿਨੀਂ ਹੋਈਆਂ ਚੋਰੀ ਦੀਆਂ ਹੋਰ ਵੀ ਕਈ ਵਾਰਦਾਤਾਂ ਸੁਲਝ ਸਕਦੀਆਂ ਹਨ ਅਤੇ ਚੋਰੀ ਦੇ ਹੋਰ ਵਾਹਨ ਵੀ ਬਰਾਮਦ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਦੀਨਾਨਗਰ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਜਸਵੀਰ ਸਿੰਘ ਕਠਿਆਲੀ; ਕੈਬਨਿਟ ਮੰਤਰੀ ਕਟਾਰੂਚੱਕ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਕੀਤਾ ਸਮਰਥਨ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *