ਜਲੰਧਰ ‘ਚ ‘ਪੰਜਾਬ ਯੂਥ ਰਨ’ ਮੈਰਾਥਨ ਦਾ ਆਯੋਜਨ: ਮਨੀਸ਼ ਸਿਸੋਦੀਆ ਨੇ ਕੀਤੀ ਸ਼ਿਰਕਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦਾ ਦਿੱਤਾ ਹੋਕਾ

ਜਲੰਧਰ :  ਜਲੰਧਰ ਦੇ ਮਾਡਲ ਟਾਊਨ ਸਥਿਤ ਸ਼ਿਵਾਨੀ ਪਾਰਕ ਵਿਖੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ‘ਪੰਜਾਬ ਯੂਥ ਰਨ’ ਤਹਿਤ ਇੱਕ ਵਿਸ਼ਾਲ…

ਜਲੰਧਰ :  ਜਲੰਧਰ ਦੇ ਮਾਡਲ ਟਾਊਨ ਸਥਿਤ ਸ਼ਿਵਾਨੀ ਪਾਰਕ ਵਿਖੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ‘ਪੰਜਾਬ ਯੂਥ ਰਨ’ ਤਹਿਤ ਇੱਕ ਵਿਸ਼ਾਲ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਦਾ ਹੌਸਲਾ ਵਧਾਇਆ।

ਹਜ਼ਾਰਾਂ ਦੀ ਗਿਣਤੀ ਚ ਸ਼ਹਿਰ ਵਾਸੀਆਂ ਨੇ ਲਿਆ ਹਿੱਸਾ

ਇਸ 5 ਕਿਲੋਮੀਟਰ ਲੰਬੀ ਮੈਰਾਥਨ ਦੌੜ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੌੜ ਵਿੱਚ ਸਿਰਫ਼ ਨੌਜਵਾਨਾਂ ਨੇ ਹੀ ਨਹੀਂ, ਸਗੋਂ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਵੇਰੇ-ਸਵੇਰੇ ਖੇਡਾਂ ਪ੍ਰਤੀ ਦਿਖਾਇਆ ਗਿਆ ਇਹ ਜਨੂੰਨ ਸੂਬੇ ਦੇ ਬਦਲਦੇ ਮਾਹੌਲ ਦੀ ਗਵਾਹੀ ਭਰ ਰਿਹਾ ਸੀ।

ਨਸ਼ਿਆਂ ਦੀ ਦਲਦਲ ਚੋਂ ਨੌਜਵਾਨਾਂ ਨੂੰ ਕੱਢ ਰਹੀ ਹੈ ਮਾਨ ਸਰਕਾਰ

ਮੈਰਾਥਨ ਦੌਰਾਨ ਆਪਣੇ ਸੰਬੋਧਨ ਵਿੱਚ ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀ ਜਵਾਨੀ ਨੂੰ ਸਾਜ਼ਿਸ਼ ਤਹਿਤ ਨਸ਼ਿਆਂ ਦੀ ਡੂੰਘੀ ਦਲਦਲ ਵਿੱਚ ਧੱਕ ਦਿੱਤਾ ਗਿਆ ਸੀ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਇਸ ਭੈੜੀ ਲਾਹਣਤ ਤੋਂ ਬਚਾਉਣ ਲਈ ਦਿਨ-ਰਾਤ ਇੱਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਮੁੜ ਰੰਗਲਾ ਪੰਜਾਬਬਣਨ ਵੱਲ ਵਧ ਰਹੇ ਕਦਮ

ਜਲੰਧਰ ਵਿਖੇ ਨੌਜਵਾਨਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਸਿਸੋਦੀਆ ਨੇ ਕਿਹਾ ਕਿ ਅੱਜ ਦਾ ਇਹ ਉਤਸ਼ਾਹਜਨਕ ਦ੍ਰਿਸ਼ ਇਸ ਗੱਲ ਦਾ ਜਿਊਂਦਾ-ਜਾਗਦਾ ਸਬੂਤ ਹੈ ਕਿ ਪੰਜਾਬ ਹੁਣ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖੇਡਾਂ ਅਤੇ ਸਿਹਤ ਪ੍ਰਤੀ ਪੈਦਾ ਹੋ ਰਹੀ ਇਹ ਜਾਗਰੂਕਤਾ ਦਰਸਾਉਂਦੀ ਹੈ ਕਿ ਸੂਬਾ ਇੱਕ ਵਾਰ ਫਿਰ ਤੋਂ ਆਪਣੀ ਪੁਰਾਣੀ ਸ਼ਾਨ ਬਹਾਲ ਕਰਦਿਆਂ ਅਸਲੀ ‘ਰੰਗਲਾ ਪੰਜਾਬ’ ਬਣਨ ਵੱਲ ਤੇਜ਼ੀ ਨਾਲ ਕਦਮ ਵਧਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Shameful incident in Patiala: ਨੂੰਹ ਵੱਲੋਂ ਬਜ਼ੁਰਗ ਸੱਸ ਦੀ ਬੇਰਹਿਮੀ ਨਾਲ ਕੁੱਟਮਾਰ, CCTV ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *